ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News Sad News: ਪਿੰ...

    Sad News: ਪਿੰਡ ਖਾਰਾ ਵਿਖੇ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ, ਪਿੰਡ ’ਚ ਸੋਗ ਦੀ ਲਹਿਰ

    Sad News
    ਪਿੰਡ ਖਾਰਾ ਵਿਖੇ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ, ਪਿੰਡ ’ਚ ਸੋਗ ਦੀ ਲਹਿਰ

    Sad News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਨੇੜਲੇ ਪਿੰਡ ਖਾਰਾ ਵਿਖੇ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਸਰੋਵਰ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਬੱਚਿਆਂ ਦੀ ਪਹਿਚਾਣ ਲਵਪ੍ਰੀਤ ਸਿੰਘ(14) ਉਰਫ ਲੱਭੀ ਪੁੱਤਰ ਬਲਵਿੰਦਰ ਸਿੰਘ ਅਤੇ,ਹਰਮਨ ਸਿੰਘ(14) ਪੁੱਤਰ ਚੜਤ ਸਿੰਘ ਵਜੋਂ ਹੋਈ।

    ਇਹ ਵੀ ਪੜ੍ਹੋ: Punjab News: ਨਸ਼ਿਆਂ ਨੂੰ ਪੰਜਾਬ ’ਚੋਂ ਖ਼ਤਮ ਕਰਨ ਲਈ ਹਰ ਪਿੰਡ ’ਚ ਬਣਾਏ ਜਾਣਗੇ ਖੇਡ ਮੈਦਾਨ: ਸੌਂਦ

    ਜਾਣਕਾਰੀ ਮੁਤਾਬਕ ਸ੍ਰੀ ਗੁਰਦੁਆਰਾ ਸਾਹਿਬ ਵਿੱਚ ਪਿੰਡ ਨਾਲ ਸੰਬੰਧਿਤ ਇੱਕ ਪਰਿਵਾਰ ਦੇ ਘਰ ਹੋਈ ਮੌਤ ਦੇ ਸਬੰਧ ਵਿੱਚ ਪਾਠ ਦਾ ਭੋਗ ਰੱਖਿਆ ਗਿਆ ਸੀ ਜਿਸ ਵਿੱਚ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ ਸਨ। ਇਸੇ ਦੌਰਾਨ ਇਸ ਪਿੰਡ ਦੇ ਰਹਿਣ ਵਾਲੇ ਬੱਚੇ ਗੁਰੂ ਸਰੋਵਰ ਨੇੜੇ ਖੜੇ ਸਨ ਜਿੱਥੇ ਕਿ ਇੱਕ ਬੱਚੇ ਦਾ ਪੈਰ ਫਿਸਲਨ ਕਾਰਨ ਸਰੋਵਰ ਵਿੱਚ ਡਿੱਗ ਗਿਆ ਅਤੇ ਉਸ ਨੂੰ ਬਚਾਉਣ ਲਈ ਸਰੋਵਰ ਵਿੱਚ ਉਤਰਿਆ ਦੂਜਾ ਬੱਚਾ ਵੀ ਡੁੱਬ ਗਿਆ। ਸੂਚਨਾ ਮਿਲਣ ਸਾਰ ਹੀ ਪਿੰਡ ਵਾਸੀਆਂ ਨੇ ਦੋਵਾਂ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਕੋਟਕਪੁਰਾ ਦੇ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਕਿ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। Sad News

    ਇਸ ਮਾਮਲੇ ਵਿੱਚ ਪਿੰਡ ਦੇ ਸਰਪੰਚ ਜੱਗਾ ਸਿੰਘ ਨੇ ਕਿਹਾ ਕਿ ਦੋਵੇਂ ਬੱਚੇ ਕਬੱਡੀ ਦੇ ਖਿਡਾਰੀ ਸਨ ਅਤੇ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ। ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੇ ਨਾਲ-ਨਾਲ ਪੰਚਾਇਤ ਵੱਲੋਂ ਵੀ ਪਰਿਵਾਰ ਦੀ ਮੱਦਦ ਕੀਤੀ ਜਾਵੇਗੀ ਤੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਵੀ ਪਰਿਵਾਰਾਂ ਦੀ ਮਾਲੀ ਮੱਦਦ ਦੀ ਮੰਗ ਕੀਤੀ।