Dengue: ਸਿਹਤ ਵਿਭਾਗ ਵੱਲੋਂ ਨਰਸਿੰਗ ਵਿਦਿਆਰਥੀਆਂ ਨਾਲ ਚਲਾਇਆ ਦੋ ਰੋਜ਼ਾ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ

Dengue
ਪਟਿਆਲਾ : ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਤੋਂ ਡਰਾਈ ਡੇ ਅਭਿਆਨ ਦੀ ਸ਼ੁਰੂਆਤ ਕਰਦੇ ਸਮੇਂ।

ਹੁਣ ਤੱਕ ਖੁਸ਼ਕ ਦਿਵਸ ਮੌਕੇ 9,48,459 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ | Dengue

Dengue: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ’ਤੇ ਦੋ ਰੋਜ਼ਾ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ ਉਲੀਕਿਆ ਗਿਆ, ਜਿਸ ਦੀ ਅਗਵਾਈ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਕੀਤੀ। ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜ਼ਿਲ੍ਹੇ ਅੰਦਰ ਕੰਪੇਨ ਚਲਾਈ ਗਈ ।

ਇਹ ਵੀ ਪੜ੍ਹੋ: Chandigarh: ਪੰਜਾਬ ਦੇ ਵਿੱਤ ਮੰਤਰੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਖਿਆ, ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦ…

ਇਸ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਵੱਲੋਂ ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਤੋਂ ਕੀਤੀ ਗਈ। ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਸੇਵਕ ਕਲੌਨੀ, ਲਹਿਲ ਕਲੋਨੀ, ਆਰੀਆ ਸਮਾਜ ਚੋਂਕ, ਤਫੱਜਲਪੁਰਾ, ਫੈਕਟਰੀ ਏਰੀਆ, ਧਰਮਪੁਰਾ ਬਾਜ਼ਾਰ, ਅਨਾਰਦਾਨਾ ਚੌਂਕ, ਜ਼ੌੜੀਆਂ ਭੱਠੀਆਂ, 4 ਨੰਬਰ ਡਿਵੀਜਨ ਏਰੀਆ, ਲਾਹੋਰੀ ਗੇਟ , ਐਸ.ਐਸ.ਟੀ ਨਗਰ ,ਬਾਜਵਾ ਕਲੋਨੀ , ਆਦਿ ਵਿੱਚ ਜਾ ਕੇ ਚੈਕਿੰਗ ਕੀਤੀ ਗਈ । ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ ਅਤੇ ਚੇਤਾਵਨੀ ਨੋਟਿਸ ਵੀ ਦਿੱਤੇ ਗਏ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। Dengue

7,222 ਥਾਂਵਾਂ ’ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ’ਤੇ ਕਰਵਾਇਆ ਨਸ਼ਟ

ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਇਸ ਅਭਿਆਨ ਅਧੀਨ 187 ਸਿਹਤ ਸਟਾਫ ਦੀਆਂ ਟੀਮਾਂ ਨਾਲ 723 ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 55713 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 391 ਥਾਂਵਾ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 9,48,459 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 7,222 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

Dengue
ਸਿਹਤ ਟੀਮਾਂ ਡੇਂਗੂ ਲਾਰਵੇ ਦੀ ਚੈਕਿੰਗ ਕਰਦੇ ਹੋਏ।

ਹੁਣ ਤੱਕ 519 ਕੇਸ ਆਏ ਸਾਹਮਣੇ | Dengue

ਡਾ. ਸਮੀਤ ਸਿੰਘ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ 519 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ। ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਸਥਿਤੀ ਬਿਹਤਰ ਹੈ, ਕਿਉਂਕਿ ਇਸ ਸਮੇਂ ਤੱਕ ਪਿਛਲੇ ਸਾਲ 1026 ਕੇਸ ਸਾਹਮਣੇ ਆ ਚੁੱਕੇ ਸਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਜਾਗਰੂਕਤਾ ਹੀ ਅਜਿਹੀਆਂ ਬਿਮਾਰੀਆਂ ਤੋਂ ਬਚਾਅ ਹੈ।

ਪਟਿਆਲਾ : ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਤੋਂ ਡਰਾਈ ਡੇ ਅਭਿਆਨ ਦੀ ਸ਼ੁਰੂਆਤ ਕਰਦੇ ਸਮੇਂ ਅਤੇ ਸਿਹਤ ਟੀਮਾਂ ਡੇਂਗੂ ਲਾਰਵੇ ਦੀ ਚੈਕਿੰਗ ਕਰਦੇ ਹੋਏ।

LEAVE A REPLY

Please enter your comment!
Please enter your name here