ਸਾਡੇ ਨਾਲ ਸ਼ਾਮਲ

Follow us

10.2 C
Chandigarh
Monday, January 19, 2026
More
    Home Breaking News Science Exhib...

    Science Exhibition: ਸੰਗਤਪੁਰ ਸੋਢੀਆਂ ਵਿਖੇ ਲਗਾਈ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ

    Science Exhibition
    ਫ਼ਤਹਿਗੜ੍ਹ ਸਾਹਿਬ : ਸੰਗਤਪੁਰ ਸੋਢੀਆਂ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਹੋਰ। ਤਸਵੀਰ: ਅਨਿਲ ਲੁਟਾਵਾ

    ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ | Science Exhibition

    (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਦੇ ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਅੱਠ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਉਦਘਾਟਨ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਜ਼ਿਲ੍ਹਾ ਸਾਇੰਸ ਨੋਡਲ ਅਫਸਰ ਤੇਜਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।

    ਇਹ ਵੀ ਪੜ੍ਹੋ: Punjab Government News: ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ, ਹੁਣ ਮੁਫ਼ਤ ਮਿਲੇਗੀ ਇਹ ਸਹੂਲਤ

    ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਦੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕਦਾ ਹੈ। ਅਜਿਹੇ ਮੁਕਾਬਲਿਆਂ ਦੇ ਨਾਲ ਵਿਦਿਆਰਥੀਆਂ ਦੇ ਅੰਦਰ ਮੁਕਾਬਲੇ ਦੀ ਭਾਵਨਾ ਵੱਧਦੀ ਹੈ। ਇੱਥੇ ਹੀ ਬੱਸ ਨਹੀਂ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਜੈਕਟ ਬਣਾ ਕੇ ਸਾਇੰਸ ਸਬੰਧੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਦੇ ਲਈ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। Science Exhibition

    ਪ੍ਰੋਜੈਕਟ ਨੋਡਲ ਅਫਸਰ ਪੂਰਨ ਸਹਿਗਲ ਅਤੇ ਸਹਾਇਕ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੋ ਰੋਜਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਵਿੱਚ ਜ਼ਿਲ੍ਹੇ ਦੇ ਅੱਠ ਬਲਾਕਾਂ ਤੋਂ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਛੇਵੀਂ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੀਆਂ 56 ਟੀਮਾਂ ਹਨ, ਜਿਨਾਂ ਦੇ ਮੁਕਾਬਲੇ 16 ਜਨਵਰੀ ਨੂੰ ਕਰਵਾਏ ਗਏ। ਇਸੇ ਤਰ੍ਹਾਂ ਨੌਵੀਂ ਤੋਂ ਦਸਵੀਂ ਤੱਕ ਦੀਆਂ 56 ਟੀਮਾਂ ਦੇ ਮੁਕਾਬਲੇ 17 ਜਨਵਰੀ ਨੂੰ ਹੋਣਗੇ। ਜੇਤੂ ਟੀਮਾਂ ਨੂੰ ਮੋਮੈਂਟੋ ਅਤੇ ਸਰਟੀਫਿਕੇਟਾਂ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਇੱਥੇ ਹੀ ਬੱਸ ਨਹੀਂ, ਤਿਆਰੀ ਕਰਾਉਣ ਵਾਲੇ ਅਧਿਆਪਕਾਂ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਹੋਵੇਗਾ। ਇਸ ਮੌਕੇ ਕਮਲਜੀਤ ਕੌਰ, ਸੁਨੀਤਾ ਰਾਣੀ, ਰੋਸ਼ਾ ਸਿੰਘ, ਹਰਮੀਤ ਬਾਜਵਾ, ਨੀਟੂ, ਗੁਲਸ਼ਨ ਕੁਮਾਰ, ਨਵਰੂਪ ਕੌਰ, ਕਮਲਵੀਰ ਕੌਰ, ਪੂਜਾ, ਸੁਨੀਤਾ, ਭਗਵੰਤ ਸਿੰਘ, ਜਸਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here