Holiday News: ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਫੁੱਲ ਭੇਂਟ ਕਰਕੇ ਭਾਵੁਕ ਸ਼ਰਧਾਂਜਲੀ ਦਿੱਤੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਰਾਤ ਏਮਜ਼ ’ਚ ਦੇਹਾਂਤ ਹੋ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਰੱਖਿਆ ਗਿਆ ਹੈ। ਮੋਦੀ ਨੇ ਡਾ. ਮਨਮੋਹਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ ਹੈ।
ਇਹ ਖਬਰ ਵੀ ਪੜ੍ਹੋ : Bathinda Bus Accident: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਬਠਿੰਡਾ ਲਾਗੇ ਨਾਲੇ ’ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਵਿਕਾਸ ’ਚ ਡਾ. ਮਨਮੋਹਨ ਸਿੰਘ ਦੇ ਯੋਗਦਾਨ ਨੂੰ ਧੰਨਵਾਦੀ ਰਾਸ਼ਟਰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸਨ ਤੇ ਉਨ੍ਹਾਂ ਨੇ ਵੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਜਦੋਂ ਕਿ ਹਿਮਾਚਲ ਪ੍ਰਦੇਸ਼ ’ਚ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। Holiday News
ਇਸ ਦੌਰਾਨ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਹ ਐਲਾਨ 27 ਤੇ 28 ਦਸੰਬਰ ਲਈ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਅਧਿਕਾਰਤ ਤੌਰ ’ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਰਿਪੋਰਟ ਮੁਤਾਬਕ ਕੇਂਦਰ ਸਰਕਾਰ ਨੇ ਭਾਰਤ ਦੇ ਆਰਥਿਕ ਸੁਧਾਰਾਂ ਦੇ ਨਿਰਮਾਤਾ ਵਜੋਂ ਜਾਣੇ ਜਾਂਦੇ ਸਾਬਕਾ ਪ੍ਰਧਾਨ ਮੰਤਰੀ ਦੀ ਯਾਦ ’ਚ 7 ਦਿਨਾਂ ਦੇ ਸ਼ੋਗ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਕਰਨਾਟਕ ਸਰਕਾਰ ਨੇ ਉਨ੍ਹਾਂ ਦੇ ਸਨਮਾਨ ’ਚ ਭਲਕੇ ਸੂਬੇ ਭਰ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਦਾ ਐਲਾਨ ਕੀਤਾ ਹੈ। Holiday News
ਖੜਗੇ-ਸੋਨੀਆ-ਰਾਹੁਲ-ਪ੍ਰਿਅੰਕਾ ਨੇ ਮਨਮੋਹਨ ਨੂੰ ਦਿੱਤੀ ਸ਼ਰਧਾਂਜਲੀ | Holiday News
ਕਾਂਗਰਸ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਦਿੱਤੀ। ਕਾਂਗਰਸ ਲੀਡਰਸ਼ਿਪ ਦੇ ਨਾਲ-ਨਾਲ ਵੱਖ-ਵੱਖ ਪਾਰਟੀਆਂ ਦੇ ਪ੍ਰਮੁੱਖ ਆਗੂ ਡਾ. ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ।
ਗ੍ਰਹਿ ਮੰਤਰੀ ਅਮਿਤ ਸ਼ਾਹ, ਕਈ ਹੋਰ ਕੇਂਦਰੀ ਮੰਤਰੀਆਂ ਤੇ ਪ੍ਰਮੁੱਖ ਨੇਤਾਵਾਂ ਨੇ ਡਾ. ਸਿੰਘ ਦੀ ਮ੍ਰਿਤਕ ਦੇਹ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਕਰਨਾਟਕ ਦੇ ਬੇਲਾਗਾਵੀ ’ਚ ਕਾਂਗਰਸ ਵਰਕਿੰਗ ਕਮੇਟੀ ਦੀ ਵਿਸਤ੍ਰਿਤ ਬੈਠਕ ਚੱਲ ਰਹੀ ਹੈ। ਇਹ ਮੀਟਿੰਗ 100 ਸਾਲ ਪਹਿਲਾਂ ਕਾਂਗਰਸ ਦੇ ਬੇਲਗਾਮ ਸੈਸ਼ਨ ਦੀ ਯਾਦ ’ਚ ਕਰਵਾਈ ਜਾ ਰਹੀ ਹੈ, ਜਿਸ ’ਚ ਹਿੱਸਾ ਲੈਣ ਲਈ ਗਏ ਖੜਗੇ ਤੇ ਗਾਂਧੀ ਡਾ. ਸਿੰਘ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੀਟਿੰਗ ਅਧੂਰੀ ਛੱਡ ਕੇ ਦਿੱਲੀ ਪਰਤ ਗਏ ਸਨ। Holiday News