ਰਾਸ਼ਟਰੀ ਬਾਲ ਵਿਕਾਸ ਸੰਸਥਾ ਨਵੀਂ ਦਿੱਲੀ ਵੱਲੋਂ ਦੋ ਰੋਜ਼ਾ ਆਨਲਾਈਨ ਟਰੇਨਿੰਗ

Child Development

ਜਿਲ੍ਹਾ ਫਾਜ਼ਿਲਕਾ ਦੇ ਦੋ ਕੰਪਿਊਟਰ ਅਧਿਆਪਕ ਵਿਸ਼ਾਲ ਵਾਟਸ ਅਤੇ ਅਮਿਤ ਧਮੀਜਾ ਨੇ ਲਿਆ ਭਾਗ | Child Development

ਫਾਜਿ਼ਲਕਾ/ਜਲਾਲਾਬਾਦ (ਰਜਨੀਸ਼ ਰਵੀ)। ਇਸਤਰੀ ਅਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ (Child Development) ਦੀ ਸੰਸਥਾ ਰਾਸ਼ਟਰੀ ਬਾਲ ਵਿਕਾਸ ਅਤੇ ਲੋਕ ਸਹਿਯੋਗ ਸੰਸਥਾ ਨਵੀਂ ਦਿੱਲੀ ਵੱਲੋਂ ਦੇਸ਼ ਭਰ ਦੇ ਆਈ ਟੀ ਮਾਹਿਰ ਅਧਿਆਪਕ ਨੂੰ ਦੋ ਰੋਜ਼ਾ ਆਨਲਾਈਨ ਟਰੇਨਿੰਗ ਦਿੱਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਉਕਤ ਟਰੇਨਿੰਗ ਪ੍ਰੋਗਰਾਮ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀ ਖੇੜਾ ਦੇ ਕੰਪਿਊਟਰ ਅਧਿਆਪਕ ਵਿਸ਼ਾਲ ਵਾਟਸ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ ਦੇ ਕੰਪਿਊਟਰ ਅਧਿਆਪਕ ਅਮਿਤ ਧਮੀਜਾ ਨੇ ਇਸ ਰਾਸ਼ਟਰੀ ਪ੍ਰੋਗਰਾਮ ਵਿੱਚ ਹਿੱਸਾ ਲਿਆ।

ਇਸ ਟਰੇਨਿੰਗ ਵਿੱਚ ਹਿੱਸਾ ਲੈਣ ਤੋਂ ਬਾਅਦ ਟਰੇਨਿੰਗ ਪ੍ਰਾਪਤ ਇਹਨਾ ਅਧਿਆਪਕਾਂ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮਕਸਦ ਬੱਚਿਆਂ ਨੂੰ ਇੰਟਰਨੈੱਟ ਦੀ ਸੁਚੱਜੀ ਵਰਤੋਂ ਬਾਰੇ ਦੱਸਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਹੈ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦਾ ਯੁੱਗ ਸੂਚਨਾ ਤਕਨਾਲੋਜੀ ਦਾ ਯੁੱਗ ਹੈ। ਜਿਸ ਵਿਚ ਮੋਬਾਈਲ ਫੋਨ ਅਤੇ ਕੰਪਿਊਟਰ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਜੇਕਰ ਇਹਨਾਂ ਸਾਧਨਾਂ ਦੀ ਸੁਚੱਜੀ ਵਰਤੋਂ ਕਰੀਏ ਤਾਂ ਇਹ ਵਰਦਾਨ ਹਨ ਪਰ ਗਲਤ ਵਰਤੋਂ ਰਾਹੀਂ ਇਹ ਸਰਾਪ ਬਣ ਜਾਂਦੇ ਹਨ।

ਇਹ ਵੀ ਪੜ੍ਹੋ : ਆਵੇਗਾ 75 ਰੁਪਏ ਦਾ ਸਿੱਕਾ, ਕੀ ਬੰਦ ਹੋ ਜਾਣਗੇ 100 ਤੇ 200 ਦੇ ਨੋਟ, ਜਾਣੋ ਪੂਰੀ ਸੱਚਾਈ…

ਟਰੇਨਿੰਗ ਪ੍ਰਾਪਤ ਕਰਨ ਤੋਂ ਬਾਅਦ ਪੂਰੀ ਤਰ੍ਹਾਂ ਉਤਸ਼ਾਹਿਤ ਇਹਨਾਂ ਅਧਿਆਪਕਾਂ ਨੇ ਕਿਹਾ ਕਿ ਉਹ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸੁਚੱਜੀ ਵਰਤੋਂ ਕਰਨ ਲਈ ਪੂਰੀ ਤਰ੍ਹਾਂ ਜਾਗਰੂਕ ਕਰਨਗੇ ਅਤੇ ਵਿਭਾਗ ਵੱਲੋਂ ਦਿੱਤੀ ਇਸ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਇਹਨਾਂ ਅਧਿਆਪਕਾਂ ਵੱਲੋਂ ਸਾਇਬਰ ਸਿਕਊਰਟੀ ਸੋਸਾਇਟੀ ਬਣਾ ਕੇ ਸਮਾਜ ਵਿੱਚ ਜਾਗਰੂਕਤਾ ਲਿਆਉਣ ਦਾ ਕੰਮ ਬਾਖੂਬੀ ਕੀਤਾ ਜਾ ਰਿਹਾ ਹੈ।