Road Accident: ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ,ਦੋ ਦੀ ਮੌਤ ਤੇ ਕਈ ਜ਼ਖਮੀ

Road Accident
ਤਪਾ ਵਿਖੇ ਆਲੀਕੇ ਰੋਡ ’ਤੇ ਹਾਦਸਾਗ੍ਰਸ਼ਤ ਹੋ ਕੇ ਨੁਕਸਾਨੀ ਗਈ ਕਾਰ।

Road Accident: (ਸੁਰਿੰਦਰ ਕੁਮਾਰ) ਤਪਾ। ਮੰਗਲਵਾਰ ਬਾਅਦ ਦੁਪਹਿਰ ਤਪਾ-ਆਲੀਕੇ ਸੜਕ ’ਤੇ ਦੀ ਕਾਰਾਂ ਦੀ ਭਿਆਨਕ ਟੱਕਰ ਵਿੱਚ ਦੋ ਜਣਿਆਂ ਦੀ ਮੌਤ ਅਤੇ ਕਈਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਗੁਰਵਿੰਦਰ ਸਿੰਘ ਬਰਾੜ ਤੇ ਥਾਣਾ ਮੁਖੀ ਸ਼ਰੀਫ ਖਾਨ ਪੁਲਿਸ ਪਾਰਟੀ ਸਣੇ ਘਟਨਾ ਸਥਾਨ ’ਤੇ ਪਹੁੰਚੇ ਅਤੇ ਮੌਜੂ਼ਦ ਲੋਕਾਂ ਦੀ ਮੱਦਦ ਨਾਲ ਬਚਾਅ ਕਾਰਜ਼ਾਂ ਤਹਿਤ ਜਖ਼ਮੀਆਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਭਿਜਵਾਇਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮ੍ਰਿਤਕ ਦੇਹ ਸੰਭਾਲ ਘਰ ਵਿਖੇ ਰੱਖਵਾ ਦਿੱਤਾ।

ਇਹ ਵੀ ਪੜ੍ਹੋ: New Electricity Connections: ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅ…

ਇਸ ਮੌਕੇ ਸ਼ਰੀਫ ਖਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵਰਨਾ ਕਾਰ ਅਤੇ ਇੱਕ ਰਿਟਜ਼ ਕਾਰ ਦੀ ਆਲੀਕੇ ਰੋਡ ’ਤੇ ਆਹਮੋ-ਸਾਹਮਣੇ ਜਾ ਰਹੀਆਂ ਸਨ। ਅਚਾਨਕ ਕਿਸੇ ਕਾਰਨ ਦੋਵਾਂ ਦੀ ਟੱਕਰ ਹੋ ਗਈ ਜਿਸ ਨਾਲ ਦੋ ਕਾਰ ਸਵਾਰਾਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਬਾਕੀ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਦੇ ਕਾਰਨਾਂ ਅਤੇ ਹਾਦਸਾਗ੍ਰਸਤ ਲੋਕਾਂ ਦੀ ਅਜੇ ਪਹਿਚਾਣ ਨਹੀਂ ਹੋ ਸਕੀ। ਜਾਂਚ ਤੋਂ ਬਾਅਦ ਹੀ ਇਸ ਬਾਰੇ ਕੁੱਝ ਕਿਹਾ ਜਾ ਸਕਦਾ ਹੈ। Road Accident