(Nipah Virus) ਵਿੱਦਿਅਕ ਅਦਾਰੇ, ਆਂਗਣਵਾੜੀ ਕੇਂਦਰ, ਬੈਂਕ ਅਤੇ ਸਰਕਾਰੀ ਅਦਾਰੇ ਬੰਦ
ਕੇਰਲ । ਕੇਰਲ ਦੇ ਕੋਝੀਕੋਡ ‘ਚ ਨਿਪਾਹ ਵਾਇਰਸ (Nipah Virus) ਨੇ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਨਿਪਾਹ ਵਾਇਰਸ ਤੋਂ ਬਾਅਦ 3 ਹੋਰ ਜ਼ਿਲਿਆਂ ਕੰਨੂਰ, ਵਾਇਨਾਡ ਅਤੇ ਮਲਪੁਰਮ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਇੱਥੋਂ ਦੀਆਂ 7 ਗ੍ਰਾਮ ਪੰਚਾਇਤਾਂ ਨੂੰ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ। ਕੰਟੇਨਮੈਂਟ ਜ਼ੋਨ ਖੇਤਰਾਂ ਅਤੇ ਹਸਪਤਾਲਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਲੰਪੀ ਸਕਿੱਨ ਨਾਲ ਮੌਤ ਦਾ ਸ਼ਿਕਾਰ ਹੋਏ ਸਨ 18 ਹਜ਼ਾਰ ਪਸ਼ੂ, ਇੱਕ ਸਾਲ ਤੋਂ ਮੁਆਵਜ਼ੇ ਦੀ ਉਡੀਕ ’ਚ ਕਿਸਾਨ
ਝੀਕੋੜੇ ਦੇ ਜ਼ਿਲ੍ਹਾ ਮੈਜਿਸਟਰੇਟ ਨੇ 7 ਪੰਚਾਇਤਾਂ ਵਿੱਚ ਸਾਰੇ ਵਿਦਿਅਕ ਅਦਾਰੇ, ਆਂਗਣਵਾੜੀ ਕੇਂਦਰ, ਬੈਂਕ ਅਤੇ ਸਰਕਾਰੀ ਅਦਾਰੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸਿਰਫ਼ ਦਵਾਈਆਂ ਅਤੇ ਜ਼ਰੂਰੀ ਵਸਤਾਂ ਵੇਚਣ ਵਾਲੀਆਂ ਦੁਕਾਨਾਂ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੈ। ਕੇਰਲ ‘ਚ ਹੁਣ ਤੱਕ ਨਿਪਾਹ ਵਾਇਰਸ ਦੇ 4 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ, ਰਾਜ ਸਰਕਾਰ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਪੁਣੇ ਤੋਂ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ (ਐਨਆਈਵੀ) ਦੀ ਟੀਮ ਨਿਪਾਹ ਵਾਇਰਸ ਦੀ ਜਾਂਚ ਕਰਨ ਲਈ ਅੱਜ ਕੇਰਲ ਆਵੇਗੀ। ਐਨਆਈਵੀ ਟੀਮ ਕੋਝੀਕੋਡ ਮੈਡੀਕਲ ਕਾਲਜ ਵਿੱਚ ਚਮਗਿੱਦੜਾਂ ਦਾ ਸਰਵੇਖਣ ਵੀ ਕਰੇਗੀ।