ਗਰਮੀ ਕਾਰਨ ਦੋ ਵਿਅਕਤੀਆਂ ਮੌਤ

heat
heat

(ਸੱਚ ਕਹੂੰ ਨਿਊਜ਼) ਬਠਿੰਡਾ। ਪਿਛਲੇ ਦਿਨੀਂ ਪਏ ਮੀਂਹ ਤੋਂ ਬਾਅਦ ਗਰਮੀ ਨੇ ਆਪਣੇ ਰੰਗ ਦੁਬਾਰਾ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਗਰਮੀ ਦੇ ਕਹਿਰ ਨਾਲ ਸ਼ਹਿਰ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਵੇਰਵਿਆਂ ਅਨੁਸਾਰ ਬਠਿੰਡਾ ਰੇਲਵੇ ਸਟੇਸ਼ਨ ਦੇ ਉਡੀਕ ਘਰ ਦੇ ਸਾਹਮਣੇ ਬਣੇ ਰੈਂਪ ਦੇ ਕੋਲ ਇੱਕ ਵਿਅਕਤੀ ਦੀ ਗਰਮੀ ਕਾਰਨ ਮੌਤ ਹੋ ਗਈ। Heat

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ’ਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਇਸ ਦੀ ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੀ ਟੀਮ ਅਤੇ ਥਾਣਾ ਜੀਆਰਪੀ ਪੁਲਿਸ ਮੌਕੇ ’ਤੇ ਪਹੁੰਚੀ। ਇਸ ਤੋਂ ਇਲਾਵਾ ਸਥਾਨਕ ਪਰਸ ਰਾਮ ਨਗਰ ’ਚ ਇੱਕ ਨੌਜਵਾਨ ਸੜਕ ’ਤੇ ਜਾਂਦੇ ਸਮੇਂ ਚੱਕਰ ਖਾ ਕੇ ਡਿੱਗ ਗਿਆ ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਥਾਣਾ ਕੈਨਾਲ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਗਈ। ਮ੍ਰਿਤਕ ਵਿਅਕਤੀਆਂ ਕੋਲੋਂ ਕੋਈ ਅਜਿਹੀ ਚੀਜ਼ ਨਹੀਂ ਮਿਲੀ ਜਿਸ ਤੋਂ ਉਹਨਾਂ ਦੀ ਸ਼ਿਨਾਖਤ ਹੋ ਸਕੇ। ਸਹਾਰਾ ਟੀਮ ਵੱਲੋਂ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ।

LEAVE A REPLY

Please enter your comment!
Please enter your name here