ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Sunam Railway...

    Sunam Railway Station: ਸੁਨਾਮ ਸਟੇਸ਼ਨ ’ਤੇ ਦੋ ਐਕਸਪ੍ਰੈਸ ਰੇਲ ਗੱਡੀਆਂ ਨੂੰ ਰੁਕਣ ਦੀ ਮਿਲੀ ਮਨਜ਼ੂਰੀ

    Sunam Railway Station
    ਸੁਨਾਮ: ਜਾਣਕਾਰੀ ਦਿੰਦੇ ਹੋਏ ਮੈਡਮ ਦਮਨ ਥਿੰਦ ਬਾਜਵਾ।

    Sunam Railway Station: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਕੇਂਦਰ ਸਰਕਾਰ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸ਼ਹੀਦ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਸ਼੍ਰੀ ਹਜ਼ੂਰ ਸਾਹਿਬ ਨੰਦੇੜ-ਸ਼੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀ ਨੰਬਰ 12485/12486 ਅਤੇ 12439/12440 ਨੂੰ ਰੁਕਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਦੀ ਸ਼ੁਰੂਆਤ 2 ਜਨਵਰੀ 2025 ਤੋਂ ਹੋਵੇਗੀ। ਇਸ ਸਬੰਧੀ ਸੁਨਾਮ ਊਧਮ ਸਿੰਘ ਵਾਲਾ ਤੋਂ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਮੈਂ ਇਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ, ਪੰਜਾਬ ਪ੍ਰਧਾਨ ਤੇ ਕੇਂਦਰੀ ਰੇਲ ਰਾਜ ਮੰਤਰੀ  ਬਿੱਟੂ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਸਾਡੀ ਬੇਨਤੀ ਨੂੰ ਮੰਨਿਆ।

    ਇਹ ਵੀ ਪੜ੍ਹੋ: Sunam News: ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ’ਚ ਲਗਭਗ 93 ਲੱਖ ਦੀ ਲਾਗਤ ਵਾਲੇ ਦੋ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ

    ਇਸ ਮੌਕੇ ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਬਾਕੀ ਦੀਆਂ ਟ੍ਰੇਨਾਂ ਜੋ ਸੁਨਾਮ ਊਧਮ ਸਿੰਘ ਵਾਲਾ ਦੀ ਸੰਗਤ ਨੇ ਮੇਰੇ ਧਿਆਨ ਵਿੱਚ ਲਿਆਂਦੀਆਂ ਹੋਈਆਂ ਹਨ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਠਹਿਰਾਓ ਦੀ ਕੋਸ਼ਿਸ਼ ਤੇ ਜਲਦੀ ਸਫਲਤਾ ਮਿਲੇਗੀ ਅਤੇ ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਦਿੱਤੇ ਇਸ ਤੋਹਫੇ ’ਤੇ ਸਮੂਹ ਸੁਨਾਮ ਊਧਮ ਸਿੰਘ ਵਾਲਾ ਦੀ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ ਪਰ ਅਸੀਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੁੱਖ ਰੱਖਦੇ ਹੋਏ ਖੁਸ਼ੀ ਮਨਾਉਣ ਤੋਂ ਗੁਰੇਜ਼ ਕਰ ਰਹੇ ਹਾਂ, ਆਉਣ ਵਾਲੀ 2 ਜਨਵਰੀ ਨੂੰ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸਾਹਿਬ – ਸ਼੍ਰੀ ਗੰਗਾ ਨਗਰ ਐਕਸਪ੍ਰੈਸ ਰੇਲ ਗੱਡੀ ਦਾ ਸੁਨਾਮ ਊਧਮ ਸਿੰਘ ਵਾਲਾ ਦੀ ਸਾਰੀ ਸੰਗਤ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਉੱਪਰ ਰੁਕਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। Sunam Railway Station

    LEAVE A REPLY

    Please enter your comment!
    Please enter your name here