ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਆਈਆਂ ਦੋ ਕੁੜੀਆਂ ਗ੍ਰਿਫਤਾਰ

Delhi Police

ਬਠਿੰਡਾ (ਸੁਖਜੀਤ ਮਾਨ)। ਸਿੱਧੂ ਮੂਸੇਵਾਲਾ ਕਤਲ ਸਮੇਤ ਹੋਰ ਅਨੇਕਾਂ ਅਪਰਾਧਿਕ ਘਟਨਾਵਾਂ ਵਿੱਚ ਨਾਮਜਦ ਤੇ ਇਸ ਵੇਲੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਮਿਲਣ ਆਈਆਂ ਦੋ ਕੁੜੀਆਂ ਨੂੰ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।

ਹਾਸਿਲ ਹੋਏ ਵੇਰਵਿਆਂ ਮੁਤਾਬਿਕ ਅੱਜ ਇਥੇ ਕੇਂਦਰੀ ਜੇਲ੍ਹ ਨਜ਼ਦੀਕ ਘੁੰਮ ਰਹੀਆਂ ਦਿੱਲੀ ਦੀਆਂ ਦੋ ਨਾਬਾਲਾਗ ਕੁੜੀਆਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਹੈ। ਐੱਸਐੱਸਪੀ ਬਠਿੰਡਾ ਗੁਲਜੀਤ ਸਿੰਘ ਖੁਰਾਣਾ ਮਾਮਲੇ ਦੀ ਜਾਂਚ ਕਰ ਰਹੇ ਹਨ। ਸੂਤਰਾਂ ਮੁਤਾਬਕ ਕੁੜੀਆਂ ਕੇਂਦਰੀ ਜੇਲ੍ਹ ਨਜ਼ਦੀਕ ਫੋਟੋ ਖਿੱਚ ਰਹੀਆਂ ਸਨ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਆਈਆਂ ਸਨ। ਇਸ ਸਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here