Punjab Police: ਪੰਜਾਬ ਪੁਲਿਸ ਨੂੰ ਖਰੜ ਤੋਂ ਮਿਲੀ ਬਹੁਤ ਵੱਡੀ ਕਾਮਯਾਬੀ

Punjab Police
Punjab Police: ਪੰਜਾਬ ਪੁਲਿਸ ਨੂੰ ਖਰੜ ਤੋਂ ਮਿਲੀ ਬਹੁਤ ਵੱਡੀ ਕਾਮਯਾਬੀ

Punjab Police: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ) ਮੋਹਾਲੀ ਨੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ​ਤੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ’ਚ ਫਰੀਦਕੋਟ ’ਚ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ’ਚ ਸ਼ਾਮਲ ਕੈਨੇਡਾ ਅਧਾਰਤ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮਾਂ ਨੇ 7 ਨਵੰਬਰ, 2024 ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ’ਚ ਅਰਸ਼ ਡੱਲਾ ਦੇ ਨਿਰਦੇਸ਼ਾਂ ’ਤੇ ਜਸਵੰਤ ਸਿੰਘ ਗਿੱਲ ਦਾ ਕਤਲ ਵੀ ਕੀਤਾ ਸੀ। Punjab Police

ਇਹ ਖਬਰ ਵੀ ਪੜ੍ਹੋ : Haryana-Punjab Weather Alert: ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਪੰਜਾਬ-ਹਰਿਆਣਾ ’ਚ ਇਸ ਦਿਨ ਤੋਂ ਬਦਲੇਗਾ ਮੌਸਮ, …

ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੰਜਾਬ ਪਰਤ ਆਏ, ਜਿੱਥੇ ਉਨ੍ਹਾਂ ਨੂੰ ਖਰੜ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਗਿਆ। ਡੀਜੀਪੀ ਯਾਦਵ ਨੇ ਕਿਹਾ ਕਿ ਉਸ ਦੀ ਗ੍ਰਿਫ਼ਤਾਰੀ ਨਾਲ ਸੂਬੇ ’ਚ ਇੱਕ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅਗਲੇਰੀ ਜਾਂਚ ਜਾਰੀ ਹੈ। Punjab Police