ਮੁੱਖ ਮੰਤਰੀ ਦੇ ਸ਼ਹਿਰ ਚ ਦੋ ਹਾਕੀ ਖਿਡਾਰੀਆਂ ਦਾ ਕਤਲ

Father, Killed, Son

ਅਣਪਛਾਤਿਆਂ ਵੱਲੋਂ ਚਲਾਈਆਂ ਗੋਲੀਆਂ ‘ਚ ਹੋਈ ਮੌਤ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਪਟਿਆਲਾ, ਖੁਸ਼ਵੀਰ ਤੂਰ। ਸ਼ਾਹੀ ਸ਼ਹਿਰ ਪਟਿਆਲਾ ‘ਚ ਅੱਜ ਵੱਡੀ ਵਾਰਦਾਤ ਵੇਖਣ ਨੂੰ ਮਿਲੀ ਹੈ। ਸਵੇਰ ਹੁੰਦੇ ਹੀ ਦੋ ਹਾਕੀ ਦੇ ਖਿਡਾਰੀਆਂ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਪ੍ਰਤਾਪ ਨਗਰ ਇਲਾਕੇ ‘ਚ ਢਾਬੇ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਇਨ੍ਹਾਂ ਉੱਤੇ ਗੋਲੀਆਂ ਚਲਾਈਆਂ ਗਈਆਂ ਜਿਸ ਵਿੱਚ ਮੌਕੇ ‘ਤੇ ਇਨ੍ਹਾਂ ਦੀ ਮੌਤ ਹੋ ਗਈ।। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਲਗਭਗ 11 ਵਜੇ ਦੋਵੇਂ ਖਿਡਾਰੀਆਂ ਦਾ ਢਾਬੇ ਦੇ ਬਾਹਰ ਕੁਝ ਲੋਕਾਂ ਨਾਲ ਝਗੜਾ ਹੋ ਗਿਆ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇਹਨਾਂ ਦਾ ਕਤਲ ਕਰ ਦਿੱਤਾ। ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। Murder

  • ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮਜੀਠੀਆ ਇਨਕਲੈਵ ਅਤੇ ਸਿਰਨਜੀਤ ਸਿੰਘ ਹੈਪੀ ਪੁੱਤਰ ਦਰਸ਼ਨ ਸਿੰਘ ਵਾਸੀ ਪ੍ਰਤਾਪ ਨਗਰ ਦੇ ਰੂਪ ‘ਚ ਹੋਈ
  • ਜੋ ਕਿ ਬਿਜਲੀ ਬੋਰਡ ਦੇ ਮੁਲਾਜ਼ਮ ਸਨ।
  • ਅਮਰੀਕ ਸਿੰਘ ਨੈਸ਼ਨਲ ਪੱਧਰ ਦਾ ਖਿਡਾਰੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Two, Hockey Players, Murder, CM’s City

LEAVE A REPLY

Please enter your comment!
Please enter your name here