ਤੇਜ ਰਫਤਾਰ ਟਰੱਕ ਦੀ ਲਪੇਟ ’ਚ ਆਉਣ ਕਾਰਨ ਦੋ ਹੋਮਗਾਰਡ ਜਵਾਨਾਂ ਦੀ ਮੌਤ

Road Accident
Road Accident: ਸਵੇਰੇ-ਸਵੇਰੇ ਪੰਜਾਬ ’ਚ ਵਾਪਰਿਆ ਭਿਆਨਕ ਹਾਦਸਾ, 5 ਦੀ ਮੌਕੇ ’ਤੇ ਮੌਤ

ਮੋਹਾਲੀ (ਐੱਮ ਕੇ ਸਾਇਨਾ)। ਡੇਰਾਬੱਸੀ ’ਚ ਦੇਰ ਰਾਤ ਇੱਕ ਹਾਦਸੇ ’ਚ ਦੋ ਪੁਲਿਸ ਮੁਲਾਜਮਾਂ ਦੀ ਮੌਤ ਹੋ ਗਈ। ਰਾਤ ਕਰੀਬ 1.30 ਵਜੇ ਬਰਵਾਲਾ ਰੋਡ ’ਤੇ ਇੱਕ ਤੇਜ ਰਫਤਾਰ ਕੈਂਟਰ ਨੇ ਗਲਤ ਦਿਸ਼ਾ ’ਚ ਜਾ ਕੇ ਗਸਤ ਕਰ ਰਹੇ ਦੋ ਪੁਲਿਸ ਮੁਲਾਜਮਾਂ ਨੂੰ ਕੁਚਲ ਦਿੱਤਾ। ਦੋਵਾਂ ਨੂੰ ਜਖਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ (53) ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ। (Road Accident)

ਜਾਣਕਾਰੀ ਮੁਤਾਬਕ ਬੀਤੀ ਰਾਤ ਡੇਢ ਵਜੇ ਦੇ ਕਰੀਬ ਬਰਵਾਲਾ ਰੋਡ ’ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਇੱਕ ਕੈਂਟਰ ਨੂੰ ਗਲਤ ਦਿਸ਼ਾ ’ਚ ਚਲਾਉਂਦੇ ਹੋਏ ਮੋਟਰਸਾਈਕਲ ’ਤੇ ਸਾਹਮਣੇ ਤੋਂ ਆ ਰਹੇ ਪੁਲਿਸ ਮੁਲਾਜਮਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੁਲਜਮ ਕੈਂਟਰ ਚਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕਾਬੂ ਕਰ ਲਿਆ। ਏਐੱਸਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Road Accident)

Rahul ਦਾ ਸੈਂਕੜਾ, ਭਾਰਤੀ ਟੀਮ ਆਲਆਊਟ, ਹੁਣ ਪਹਿਲੇ ਸੈਸ਼ਨ ’ਚ ਐਲਗਰ-ਜੌਰਜੀ ਨੇ ਅਫਰੀਕਾ ਨੂੰ ਸੰਭਾਲਿਆ