ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News ਲੁਧਿਆਣਾ ਕੋਰਟ ...

    ਲੁਧਿਆਣਾ ਕੋਰਟ ਕੰਪਲੈਕਸ ਚ ਗੋਲੀਆਂ ਲੱਗਣ ਨਾਲ ਦੋ ਜਖ਼ਮੀ, ਹਮਲਾਵਰ ਫਰਾਰ

    Police Encounter Punjab
    Firing

    ਲੁਧਿਆਣਾ (ਜਸਵੀਰ ਸਿੰਘ ਗਹਿਲ)। ਇਥੇ ਕੋਰਟ ਵਿਚ ਪੁਲਿਸ ਦੀ ਮੌਜੂਦਗੀ ਦੌਰਾਨ ਤਰੀਕ ਭੁਗਤਣ ਆਏ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਜਖ਼ਮੀ ਹੋ ਗਏ। ਜਦਕਿ ਹਮਲਾਵਰ ਪੁਲਿਸ ਦੀ ਹਾਜ਼ਰੀ ਦੌਰਾਨ ਘਟਨਾ ਨੂੰ ਅੰਜ਼ਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਆਪਣੀ ਕਸਟਡੀ ਚ ਜਸਪ੍ਰੀਤ ਸਿੰਘ ਅਤੇ ਹਿਮਾਂਸ਼ੂ ਨੂੰ ਕਿਸੇ ਮਾਮਲੇ ਵਿਚ ਪੇਸ਼ੀ ਭੁਗਤਣ ਲਈ ਲੁਧਿਆਣਾ ਦੇ ਕੋਰਟ ਕੰਪਲੈਕਸ ਵਿੱਚ ਲੈ ਕੇ ਆਈ ਸੀ। (Ludhiana Court Complex)

    ਜਿੱਥੇ ਮੌਜੂਦ ਇੱਕ ਇੱਕ ਵਿਅਕਤੀ ਨੇ ਅਚਾਨਕ ਹੀ ਪੇਸ਼ੀ ਭੁਗਤਣ ਆਏ ਉਕਤ ਦੋਵਾਂ ਵਿਅਕਤੀਆਂ ਤੇ ਗੋਲੀਆਂ ਵਰ੍ਹਾਉਣੀਆਂ ਸੁਰੂ ਕਰ ਦਿੱਤੀਆਂ। ਜਿਸ ਕਾਰਨ ਉਕਤ ਦੋਵੇ ਵਿਅਕਤੀ ਗਭੀਰ ਰੂਪ ਵਿੱਚ ਜਖ਼ਮੀ ਹੋ ਗਏ। ਜਿੰਨਾਂ ਨੂੰ ਮੌਜੂਦ ਪੁਲਿਸ ਪਾਰਟੀ ਨੇ ਜਖ਼ਮੀ ਹਾਲਤ ਵਿੱਚ ਦਇਆ ਨੰਦ ਮੈਡੀਕਲ ਕਾਲਜ ਤੇ ਹਸਪਤਾਲ (ਡੀ ਐਮ ਸੀ) ਵਿਖੇ ਦਾਖਲ ਕਰਵਾਇਆ। ਜਿੱਥੇ ਦੋਵਾਂ ਦਾ ਇਲਾਜ਼ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਜਸਪ੍ਰੀਤ ਸਿੰਘ ਦੇ ਤਿੰਨ ਗੋਲੀਆਂ ਲੱਗੀਆਂ ਹਨ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਸਥਾਨ ਤੋਂ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ੱਕ ਦੇ ਅਧਾਰ ਤੇ ਤਿੰਨ ਜਣਿਆਂ ਨੂੰ ਹਿਰਾਸਤ ਚ ਲੈਣ ਤੋ ਬਾਅਦ ਇਲਾਕੇ ਨੂੰ ਸ਼ੀਲ ਕਰ ਦਿੱਤਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here