ਗੁਰੂਹਰਸਹਾਏ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ‘ਚ ਦੋ ਜ਼ਖਮੀ

ਗੁਰੂਹਰਸਹਾਏ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ‘ਚ ਦੋ ਜ਼ਖਮੀ

ਗੁਰੂਹਰਸਹਾਏ 14 ਜੁਲਾਈ ( ਵਿਜੈ ਹਾਂਡਾ ) ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ‘ਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ ਤੇ ਜਿਨ੍ਹਾਂ ਨੂੰ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਉਹਨਾਂ ਦੇ ਦੋ ਰਿਸ਼ਤੇਦਾਰ ਪਹਿਲਾਂ ਹੀ ਕਿਸੇ ਮਾਮਲੇ ਵਿੱਚ ਹਵਾਲਾਤ ਵਿਚ ਬੰਦ ਹਨ। ਜਿੰਨ੍ਹਾਂ ਨੂੰ ਰੋਟੀ ਦੇਣ ਵਾਸਤੇ ਦੋ ਵਿਅਕਤੀ ਥਾਣੇ ਆਏ ਹੋਏ ਸਨ।

ਉਹਨਾਂ ਦੱਸਿਆਂ ਕਿ ਵਾਪਸੀ ਦੋਰਾਨ ਰਸਤੇ ਵਿੱਚ ਉਕਤ ਵਿਅਕਤੀ ਵਲੋਂ ਮੇਰੇ ਪਰਿਵਾਰ ਦੇ ਮੈਂਬਰਾਂ ਉਪਰ ਗੋਲੀ ਚਲਾ ਦਿੱਤੀ ਗਈ। ਇਸ ਮੌਕੇ ਪਹੁੰਚੇ ਥਾਣਾ ਗੁਰੂਹਰਸਹਾਏ ਦੇ ਇੰਸਪੈਕਟਰ ਜਸਵਰਿੰਦਰ ਸਿੰਘ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਖਮੀ ਵਿਅਕਤੀਆਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

 

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ