ਸਾਂਬਾ ’ਚ ਅੰਤਰਰਾਸ਼ਟਰੀ ਮਿਲੇ ਦੋ ਪੈਕੇਟ

ਸਾਂਬਾ ’ਚ ਅੰਤਰਰਾਸ਼ਟਰੀ ਮਿਲੇ ਦੋ ਪੈਕੇਟ

ਸਾਂਬਾ (ਏਜੰਸੀ)। ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਸਾਂਬਾ ਦੇ ਵਿਜੇਪੁਰ ਇਲਾਕੇ ’ਚ ਵੀਰਵਾਰ ਸਵੇਰੇ ਡਰੋਨ ਤੋਂ ਕੁਝ ਸ਼ੱਕੀ ਵਸਤੂਆਂ ਸੁੱਟੇ ਜਾਣ ਦੀ ਖਬਰ ਮਿਲੀ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਸਾਂਬਾ ਅੰਤਰਰਾਸ਼ਟਰੀ ਸਰਹੱਦ ਦੇ ਰਾਮਗੜ੍ਹ ਸੈਕਟਰ ’ਚ ਇਕ ਡਰੋਨ ਤੋਂ ਕੁਝ ਸ਼ੱਕੀ ਵਸਤੂਆਂ ਸੁੱਟਣ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ, ਜਿੱਥੇ ਇਕ ਪੈਕੇਟ ਮਿਲਿਆ, ਜਿਸ ਨੂੰ ਖੋਲ੍ਹਣ ’ਤੇ ਆਈਈਡੀ ਅਤੇ ਨਕਦੀ ਮਿਲੀ। ਪੁਲਿਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਹ ਡਰੋਨ ਤੋਂ ਡਿੱਗਿਆ ਹੋ ਸਕਦਾ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਧੀਕ ਪੁਲਿਸ ਸੁਪਰਡੈਂਟ ਸੁਰਿੰਦਰ ਚੌਧਰੀ ਨੇ ਦੱਸਿਆ ਕਿ ਇਲਾਕੇ ਦੇ ਇੱਕ ਖੇਤ ਵਿੱਚ ਪੈਕਟ ਮਿਲਣ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪੈਕੇਟ ਨੂੰ ਖੋਲ੍ਹਣ ’ਤੇ ਉਸ ’ਚੋਂ ਦੋ ਪਿਸਤੌਲ, ਇਕ ਆਈਈਡੀ, ਚਾਰ ਮੈਗਜ਼ੀਨ ਅਤੇ ਨਕਦੀ ਬਰਾਮਦ ਹੋਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜੰਮੂ-ਕਸ਼ਮੀਰ ਪੁਲਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐਸਓਜੀ) ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਕਈ ਪਿੰਡਾਂ ’ਚ ਤਲਾਸ਼ੀ ਮੁਹਿੰਮ ਚਲਾਈ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਐਸਓਜੀ, ਕੇਂਦਰੀ ਰਿਜ਼ਰਵ ਪੁਲਿਸ ਬਲ ਨੇ ਸਰਹੱਦ ਪਾਰ ਤੋਂ ਹਾਲ ਹੀ ਵਿੱਚ ਘੁਸਪੈਠ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਸਰਹੱਦੀ ਖੇਤਰ ਵਿੱਚ ਲਗਭਗ ਤਿੰਨ ਘੰਟੇ ਲੰਮੀ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀ ਨੇ ਦੱਸਿਆ ਕਿ ਤੜਕੇ ਰਾਮਗੜ੍ਹ ਸੈਕਟਰ ਦੇ ਐਸਐਮ ਪੋਰਾ, ਸੱਪਵਾਲ, ਚਮਲਿਆਲ ਅਤੇ ਨਰਾਇਣਪੁਰ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here