ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਦੋ ਜਵਾਨ ਜ਼ਖਮੀ

Two, Jawans, Injured, Militant, Attack, Pulwama

ਸੀਆਰਪੀਐਫ ਦੇ ਕੈਂਪ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਤੋਂ ਬਾਅਦ ਕੀਤੀ ਗੋਲੀਬਾਰੀ

ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਅੱਤਵਾਦੀਆਂ ਨੇ ਸੋਮਵਾਰ ਦੇਰ ਰਾਤ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਕੈਂਪ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਤੋਂ ਬਾਅਦ ਗੋਲੀਬਾਰੀ ਕੀਤੀ ਜਿਸ ਨਾਲ ਦੋ ਜਵਾਨ ਗੰਭੀਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੁਲਵਾਮਾ ਦੇ ਨੇਵਾ ਸਥਿਤ ਸੀਆਰਪੀਐਫ ਦੇ 183 ਬਟਾਲੀਅਨ ਦੇ ਕੈਂਪ ‘ਤੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ ਅਤੇ ਗੋਲੀਬਾਰੀ ਕੀਤੀ, ਜਿਸ ‘ਚ ਦੋ ਜਵਾਨ ਜ਼ਖਮੀ ਹੋ ਗਏ। ਦੋਵਾਂ ਜ਼ਖਮੀ ਜਵਾਨਾਂ ਦੀ ਪਹਿਚਾਣ ਸੰਤੋਸ਼ ਅਤੇ ਅਮਿਤ ਕੁਮਾਰ ਵਜੋਂ ਹੋਈ ਹੈ। ਜਖਮੀ ਜਵਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹਨਾਂ ਹਾਲਤ ਸਥਿਰ ਦੱਸੀ ਜਾ ਰਹੀ ਹੈ। ਕੈਂਪ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਪਰ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉਠ ਕੇ ਭੱਜਣ ‘ਚ ਕਾਮਯਾਬ ਹੋ ਗਏ। ( Two Jawans Injured)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।