ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਖੱਡ ‘ਚ ...

    ਖੱਡ ‘ਚ ਡਿੱਗੀ ਕਾਰ, ਦੋ ਦੀ ਮੌਤ, ਇੱਕ ਗੰਭੀਰ

    Bus, Truck, Accident

    ਸ਼ਾਦੀ ਤੋਂ ਪਰਤ ਰਹੇ ਸਨ ਨੌਜਵਾਨ

    ਦੇਹਰਾਦੂਨ (ਏਜੰਸੀ)। ਉਤਰਾਖੰਡ ਦੇ ਟਿਹਰੀ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਕਾਰ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੇ ਬੁਲਾਰੇ ਨੇ ਸ਼ੁੱਕਰਵਾਰ ਸਵੇਰੇ ਦੱਸਿਆ ਕਿ ਕੱਲ੍ਹ ਦੇਰ ਰਾਤ ਟਿਹਰੀ ਦੇ ਤਿਪਰੀ ਰੋਡ ‘ਤੇ ਮੇਰਾਓ ਪਿੰਡ ਵਿਖੇ ਇੱਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਰਾਹਤ ਅਤੇ ਬਚਾਅ ਟੀਮਾਂ ਰਾਤ ਨੂੰ ਹੀ ਮੌਕੇ ‘ਤੇ ਪਹੁੰਚੀਆਂ ਅਤੇ 400 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ ਦਾ ਪਤਾ ਲਗਾਇਆ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਨੇੜਲੇ ਹਸਪਤਾਲ ਵਿੱਚ ਭੇਜਿਆ ਗਿਆ ਹੈ।

    ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਤੇਜਪਾਲ ਸਿੰਘ (36) ਪੁੱਤਰ ਸੋਬਾਨ ਵਾਸੀ ਉਖਰ ਪੱਟੀ, ਖਾਸ ਟਿਹਰੀ ਅਤੇ ਨਰਿੰਦਰ ਰਾਣਾ (30) ਪੁੱਤਰ ਕੇਦਾਰ ਸਿੰਘ ਵਾਸੀ ਫਲਿੰਡਾ, ਘਨਸਾਲੀ, ਟਿਹਰੀ ਵਜੋਂ ਹੋਈ ਹੈ। ਜਦੋਂ ਕਿ ਕਾਰ ਸਵਾਰ ਦੀਪਕ ਘਟਨਾ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਉਸ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਸਾਰੇ ਲੋਕ ਰਿਸ਼ਤੇਦਾਰ ਦੇ ਘਰ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਇਸ ਦੌਰਾਨ ਬੇਕਾਬੂ ਹੋਈ ਕਾਰ ਖਾਈ ਵਿੱਚ ਜਾ ਡਿੱਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ