ਦੋ ਕਿੱਲੋ ਅਫ਼ੀਮ ਸਣੇ 2 ਕਾਬੂ

Two Kilo, Opium, Including, 2Control

ਸਮਾਣਾ, ਸੱਚ ਕਹੂੰ ਨਿਊਜ਼

ਸੀਆਈਏ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2 ਕਿੱਲੋ ਅਫੀਮ ਬਰਾਮਦ ਕੀਤੀ ਹੈ ਸੀਆਈਏ ਇੰਚਾਰਜ ਵਿਜੈ ਕੁਮਾਰ ਨੇ ਦੱਸਿਆ ਕਿ ਏਐੱਸਆਈ ਭਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਣੇ ਘੱਗਰ ਪੁੱਲ ਪਿੰਡ ਰਤਨਹੇੜੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਗੁਹਲਾ ਹਰਿਆਣਾ ਵੱਲ ਤੋਂ ਆਉਂਦੀ ਇੱਕ ਆਲਟੋ ਕਾਰ ਨੰਬਰ ਯੂਪੀ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਚਾਲਕ ਨੇ ਕਾਰ ਨੂੰ ਭਜਾਉਣ ਦਾ ਯਤਨ ਕੀਤਾ ਪੰ੍ਰਤੂ ਏਐੱਸਆਈ ਭਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਰ ਨੂੰ ਕਾਬੂ ਕਰ ਲਿਆ ਤੇ ਕਾਰ ਦੀ ਤਲਾਸ਼ੀ ਲੈਣ ‘ਤੇ ਕਾਰ ‘ਚੋਂ 2 ਕਿੱਲੋ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਕਾਰ ‘ਚ ਸਵਾਰ ਪ੍ਰਭਜੋਤ ਸਿੰਘ ਉਰਫ਼ ਪ੍ਰਭੂ ਪੁੱਤਰ ਸਰਦਾ ਸਿੰਘ ਵਾਸੀ ਪਿੰਡ ਨਿਮਨਾਬਾਦ ਸਫੀਦੋ ਹਰਿਆਣਾ ਤੇ ਨਾਜਰ ਸਿੰਘ ਪੁੱਤਰ ਮੋਹਰ ਸਿੰਘ ਵਾਸੀ ਪਿੰਡ ਲੋਹਾਰੀ ਯੂਪੀ ਨੂੰ ਕਾਬ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ‘ਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਦੋਵਾਂ ਨੂੰ 1 ਦਿਨ ਦੇ ਪੁਲਿਸ ਰਿਮਾਡ ‘ਤੇ ਭੇਜ ਦਿੱਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here