ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਮੇਤ ਦੋ ਗ੍ਰਿਫ਼ਤਾਰ
ਸ਼੍ਰੀਨਗਰ। ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਉਪਜ਼ਿਲਾ ਸੋਪੋਰ ’ਚ ਲਸ਼ਕਰ-ਏ-ਤੋਇਬਾ ਦੇ ਹਾਈਬੀਡ ਅੱਤਵਾਦੀ ਅਤੇ ਓਵਰਗ੍ਰਾਊਂਡ ਵਰਕਰ (ਓਜੀਡਬਲਿਊ) ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਦੋਵਾਂ ਨੂੰ ਗਿ੍ਰਫਤਾਰ ਕੀਤਾ ਗਿਆ। ਸੋਪੋਰ ਪੁਲਿਸ ਨੇ ਸੈਨਾ ਦੀ 22 ਰਾਸ਼ਟਰੀ ਰਾਈਫਲਜ਼, 179 ਬਟਾਲੀਅਨ ਸੀਆਰਪੀਐਫ ਅਤੇ ਮਾਰਕੋਸ ਦੇ ਨਾਲ, ਬੋਟਿੰਗੂ ਪਿੰਡ ਵਿੱਚ ਲਸ਼ਕਰ ਦੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਇੱਕ ਭਰੋਸੇਯੋਗ ਸੂਚਨਾ ਦੇ ਅਧਾਰ ’ਤੇ ਸੋਪੋਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਦੋ ਵਿਅਕਤੀ ਸ਼ੱਕੀ ਹਾਲਤ ਵਿੱਚ ਘੁੰਮਦੇ ਪਾਏ ਗਏ। ਪੁੱਛਗਿੱਛ ਦੌਰਾਨ ਇਨ੍ਹਾਂ ਨੇ ਆਪਣੇ ਨਾਂ ਇਮਤਿਆਜ਼ ਅਹਿਮਦ ਗਨਈ ਅਤੇ ਵਸੀਮ ਅਹਿਮਦ ਲੋਨ ਵਾਸੀ ਬੋਟਿੰਗੂ ਦੱਸਿਆ। ਤਲਾਸ਼ੀ ਲੈਣ ’ਤੇ ਇਮਤਿਆਜ਼ ਗਨਈ ਦੇ ਕਬਜ਼ੇ ’ਚੋਂ ਇਕ ਪਿਸਤੌਲ, ਇਕ ਮੈਗਜ਼ੀਨ, 8 ਪਿਸਤੌਲ ਦੇ ਰੌਂਦ ਅਤੇ ਵਸੀਮ ਲੋਨ ਦੇ ਕਬਜ਼ੇ ’ਚੋਂ ਇਕ ਚੀਨੀ ਹੈਂਡ ਗ੍ਰੇਨੇਡ ਬਰਾਮਦ ਹੋਇਆ। ਮੁੱਢਲੀ ਪੁੱਛਗਿੱਛ ਦੌਰਾਨ, ਦੋਵਾਂ ਨੇ ਖੁਲਾਸਾ ਕੀਤਾ ਕਿ ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਲਈ ਹਾਈਬਿ੍ਰਡ ਅੱਤਵਾਦੀ ਅਤੇ ਓਜੀਡਬਲਿਊ ਦੇ ਤੌਰ ’ਤੇ ਕੰਮ ਕਰ ਰਹੇ ਸਨ ਅਤੇ ਸੋਪੋਰ ਖੇਤਰ ਅਤੇ ਆਲੇ-ਦੁਆਲੇ ਦੇ ਸੁਰੱਖਿਆ ਬਲਾਂ ਅਤੇ ਨਾਗਰਿਕਾਂ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਇਸ ਸਬੰਧ ’ਚ ਥਾਣਾ ਸੋਪੋਰ ’ਚ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ