ਲਾਰੈਂਸ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ, ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ’ਚ ਸਨ ਦੋਵੇਂ ਜਣੇ

Lawrence Gang

ਪੰਜਾਬ ਅਤੇ ਰਾਜਸਥਾਨ ’ਚ ਕਰਦੇ ਹਨ ਹਥਿਆਰਾਂ ਦੀ ਤਸਕਰੀ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਕੈਨੇਡਾ ਵਿੱਚ ਬੈਠੇ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਮੋਹਾਲੀ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ ਹੈ। ਫੜੇ ਗਏ ਬਦਮਾਸ਼ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਗੋਪੀ ਹਨ।

ਪੁਲਿਸ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਗੱਗੀ ਅਤੇ ਗੋਪੀ ਪੰਜਾਬ ਅਤੇ ਰਾਜਸਥਾਨ ਦੇ ਸਰਹੱਦੀ ਇਲਾਕਿਆਂ ਵਿੱਚ ਹਥਿਆਰਾਂ ਦੀ ਤਸਕਰੀ ਕਰਦੇ ਸਨ। ਉਥੋਂ ਨਾਜਾਇਜ਼ ਹਥਿਆਰ ਲਿਆ ਕੇ ਗੋਲਡੀ ਬਰਾੜ ਦੇ ਕਹਿਣ ‘ਤੇ ਸ਼ਾਰਪ ਸ਼ੂਟਰਾਂ ਨੂੰ ਦਿੰਦਾ ਸੀ। ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਦੋਵੇਂ ਹਥਿਆਰ ਪਹੁੰਚਾਉਣ ਲਈ ਜਾ ਰਹੇ ਸਨ।

ਦੋਵੇਂ ਹਰਿਆਣਾ ਦੇ ਸਰਸਾ ਜ਼ਿਲ੍ਹਾ ਦੇ ਡੱਬਵਾਲੀ ਦੇ ਪਿੰਡ ਕਿੰਗਰਾ ਦੇ ਰਹਿਣ ਵਾਲੇ ਹਨ। ਇਨ੍ਹਾਂ ਕੋਲੋਂ 32 ਕੈਲੀਬਰ ਪਿਸਤੌਲ, 8 ਜਿੰਦਾ ਕਾਰਤੂਸ ਅਤੇ ਸਕਾਰਪੀਓ (ਐੱਚ.ਆਰ. 25-4845) ਵੀ ਬਰਾਮਦ ਹੋਏ ਹਨ। ਦੋਵਾਂ ਖ਼ਿਲਾਫ਼ ਮੁਹਾਲੀ ਦੇ ਬਲੌਂਗੀ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਹ ਪੰਜਾਬ ਅਤੇ ਰਾਜਸਥਾਨ ਵਿੱਚ ਹਥਿਆਰਾਂ ਦੀ ਤਸਕਰੀ ਕਰਦੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here