ਗੈਂਗਸਟਰਾਂ ਤੇ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਭਖਸ਼ਿਆਂ ਨਹੀਂ ਜਾਵੇਗਾ : ਏਡੀਜੀਪੀ
(ਸੱਚ ਕਹੂੰ ਨਿਊਜ਼) ਪਟਿਆਲਾ। ਪਟਿਆਲਾ ਪੰਜਾਬੀ ਯੂਨੀਵਰਸਿਟੀ ਕੋਲ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਦੀ ਗੋਲੀ ਮਾਰ ਕੇ ਕਤਲ ਕਰ ਦੇਣ ਦੇ ਮਾਮਲੇ ’ਚ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਦੋ ਮੁੱਖ ਮੁਲਜ਼ਮਾਂ ਨੂੰ ਦੇਹਾਰਦੂਨ ਤੋਂ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਵੇਂ ਮੁਲਜ਼ਮਾਂ ਦਾ ਸਬੰਧ ਖਤਰਨਾਕ ਗੈਂਗਸਟਰ ਲਾਰਿਸ ਬਿਸ਼ਨੋਈ ਗਰੁੱਪ ਦੇ ਹਨ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ’ਚ ਪੁਲਿਸ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਜੇਲ਼੍ਹ ਭੇਜ ਚੁੱਕੀ ਹੈ। (Patiala Dharmendra Case)
ਪ੍ਰੈਸ ਕਾਨਫਰੰਸ ਦੌਰਾਨ ਏਡੀਜੀਪੀ ਪ੍ਰਮੋਦ ਭਾਨ ਨੇ ਸ਼ੁੱਕਰਵਾਰ ਨੂੰ ਪਟਿਆਲਾਵ ’ਚ ਪੱਤਰਕਾਰਾਂ ਨੂੰ ਦੱਸਿਆ ਕਿ ਧਰਮਿੰਦਰ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਹਰਵੀਰ ਸਿੰਘ ਤੇ ਤੇਜਿੰਦਰ ਸਿੰਘ ਨੂੰ ਉੱਤਰਾਖੰਡ ਦੇ ਦੇਹਰਾਦੂਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨਾਂ ਨੂੰ ਗ੍ਰਿਫਤਾਰ ਕਰਨ ਸਮੇਂ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ। ਏਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦਾ ਸਬੰਧ ਗੈਂਗਸਟਰ ਲਾਰਿਸ ਬਿਸ਼ਨੋਈ ਗਰੁੱਪ ਨਾਲ ਹੈ। ਪਟਿਆਲਾ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਤਹਿਤ ਇਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਛੇਤੀ ਹੀ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਏਡੀਜੀਪੀ ਪ੍ਰਮੋਦ ਭਾਨ ਨੇ ਕਿਹਾ ਕਿ ਗੈਂਗਸਟਰਾਂ ਤੇ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਭਖਸ਼ਿਆਂ ਨਹੀਂ ਜਾਵੇਗਾ। ਐਂਟੀ ਗੈਗਸਟਰ ਟਾਸਕ ਫੋਰਸ ਸੂਬੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖੇਗੀ। ਜਿਕਰਯੋਗ ਹੈ ਕਿ ਪਟਿਆਲਾ ਯੂਨੀਵਰਸਿਟੀ ਕੋਲ 5 ਅਪਰੈਲ ਦੀ ਰਾਤ ਨੂੰ ਗੋਲੀਆਂ ਮਾਰ ਕੇ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ