
1 ਅਸਲੇ, 2 ਰੌਦ ਅਤੇ ਇੱਕ ਸਕਾਰਪੀਓ ਗੱਡੀ ਕੀਤੀ ਬਰਾਮਦ | Faridkot Police Encounter
Faridkot Police Encounter: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਲਾਰੈਂਸ ਬਿਸ਼ਨੋਈ ਗੈਂਗ ਅਤੇ ਜੱਗੂ ਭਗਵਾਨਪੁਰੀਆਂ ਗੈਂਗ ਦੇ 02 ਗੁਰਗਿਆਂ ਨੂੰ ਫਰੀਦਕੋਟ ਦੇ ਜੈਤੋ ਨਜ਼ਦੀਕ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: Farmer Protest News: ਕਿਸਾਨਾਂ ਵੱਲੋਂ ਹਾਈਵੇ ਜਾਮ ਦੇ ਸੱਦੇ ਨੂੰ ਪੁਲਿਸ ਨੇ ਕੀਤਾ ਅਸਫਲ
ਫਰੀਦਕੋਟ ਪੁਲਿਸ ਦੇ ਸੀ.ਆਈ.ਏ ਸਟਾਫ ਜੈਤੋ ਦੀਆਂ ਟੀਮਾਂ ਵੱਲੋਂ ਜੈਤੋ ਨਜ਼ਦੀਕ ਡਰੇਨ ਪੁੱਲ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਨਾਕਾਬੰਦੀ ਕੀਤੀ ਹੋਈ ਸੀ, ਉਸ ਸਮੇਂ ਸਕਾਰਪਿਓ ਗੱਡੀ ’ਤੇ ਸਵਾਰ 02 ਵਿਅਕਤੀ ਆਉਂਦੇ ਦਿਖਾਈ ਦਿੱਤੇ ਜਿਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਕੁਝ ਫਾਇਰ ਬੈਰੀਕੇਡ ਉੱਪਰ ਵੀ ਲੱਗੇ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਆਤਮਰੱਖਿਆ ਵਿੱਚ ਕਾਰਵਾਈ ਕਰਦਿਆ ਜਵਾਬੀ ਫਾਇਰਿੰਗ ਕੀਤੀ। ਜਿਸ ਵਿੱਚ ਇੱਕ ਮੁਲਜ਼ਮ ਜ਼ਖਮੀ ਹੋ ਗਿਆ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ ਗਗਨ ਪੁੱਤਰ ਮਨਜੀਤ ਸਿੰਘ ਵਾਸੀ ਡਾ. ਅੰਬੇਦਕਰ ਨਗਰ, ਜੈਤੋ ਅਤੇ ਲਖਵਿੰਦਰ ਸਿੰਘ ਉਰਫ ਲੱਖੂ ਪੁੱਤਰ ਰਾਜੂ ਵਾਸੀ ਡਾ. ਅੰਬੇਦਕਰ ਨਗਰ, ਜੈਤੋ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਹਨਾਂ ਤੋਂ ਇੱਕ ਪਿਸਟਲ .32 ਬੋਰ ਅਤੇ 02 ਰੌਦ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਉਹਨਾਂ ਦੀ ਸਕਾਰਪੀਓ ਗੱਡੀ ਵੀ ਜ਼ਬਤ ਕੀਤੀ ਗਈ ਹੈ। ਜਦੋਂ ਇਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਚੈਕ ਕੀਤੇ ਗਏ ਤਾਂ ਇਹ ਸਾਹਮਣੇ ਆਇਆ ਕਿ ਸੁਰਿੰਦਰ ਸਿੰਘ ਉਰਫ ਗਗਨ ਪੁੱਤਰ ਮਨਜੀਤ ਸਿੰਘ ਵਾਸੀ ਡਾ. ਅੰਬੇਦਕਰ ਨਗਰ, ਜੈਤੋ ਦੇ ਖਿਲਾਫ ਇਸ ਤੋਂ ਪਹਿਲਾ ਵੀ ਮੁਕੱਦਮੇ ਦਰਜ ਹਨ। Faridkot Police Encounter