ਸੁਰੱਖਿਆ ਬਲਾਂ ਨਾਲ ਘੇਰਾਬੰਦੀ ਮੁਹਿੰਮ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਦੇ ਘੇਰਾਬੰਦੀ ਅਭਿਆਨ ਦੌਰਾਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ‘ਚ ਅਵੰਤਿਪੋਰਾ ਦੇ ਖਿਰੂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤਾ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਸ ਖੇਤਰ ਘੇਰਾਬੰਦੀ ਕੀਤੀ। ਸੁਰੱਖਿਆ ਬਲ ਜਦੋਂ ਅੱਗੇ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ‘ਚ ਗੋਲੀਬਾਰੀ ਕੀਤੀ ਜਿਸ ‘ਚ ਦੋ ਅੱਤਵਾਦੀ ਮਾਰੇ ਗਏ। ਉਹਨਾਂ ਦੱਸਿਆ ਕਿ ਦੋਵਾਂ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਉਥੋਂ ਹਥਿਆਰ ਅਤੇ ਗੋਲਾ ਬਾਰੂਦ ਤੋਂ ਇਲਾਵਾ ਕਾਫੀ ਅਪੱਤੀਜਨਕ ਸਮਾਨ ਮਿਲਿਆ ਹੈ। ਬੁਲਾਰੇ ਨੇ ਦੱਸਿਆ ਕਿ ਇਲਾਕੇ ‘ਚ ਅਜੇ ਤਲਾਸ਼ੀ ਅਭਿਆਨ ਜਾਰੀ ਹੈ ਅਤੇ ਲੋਕਾਂ ਨੂੰ ਉਥੇ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ। (Heaps)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ