ਮੁਕਾਬਲਾ ਅਜੇ ਵੀ ਜਾਰੀ
ਸ੍ਰੀਨਗਰ, ਏਜੰਸੀ। ਦੱਖਣ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਸ਼ਨਿੱਚਰਵਾਰ ਨੂੰ ਸੁਰੱਖਿਆ ਬਲਾਂ ਦੇ ਇੱਕ ਖੋਜੀ ਅਭਿਆਨ ਦੌਰਾਨ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਦੇ ਹਾਜਨ ਪਾਯੀਨ ਰਾਜਪੋਰਾ ਖੇਤਰ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਇੱਕ ਗੁਪਤ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫਲਜ਼, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਸਤੇ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸਵੇਰੇ ਇਸ ਖੇਤਰ ‘ਚ ਇੱਕ ਖੋਜ ਅਭਿਆਨ ਚਲਾਇਆ। ਸੁਰੱਖਿਆ ਬਲ ਜਦੋਂ ਖੇਤਰ ਵਿਸ਼ੇਸ਼ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਵੁ ਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਇਸ ਦਾ ਕਰਾਰਾ ਜਵਾਬ ਦਿੱਤਾ ਅਤੇ ਇਸ ਦੌਰਾਨ ਹੋਈ ਗੋਲੀਬਾਰੀ ‘ਚ ਦੋ ਅੱਤਵਾਦੀ ਮਾਰੇ ਗਏ।
ਸੂਤਰਾਂ ਨੇ ਦੱਸਿਆ ਕਿ ਸਥਾਨਕ ਨਾਗਰਿਕਾਂ ਦੇ ਮੁਕਾਬਲੇ ਵਾਲੇ ਸਥਾਨ ‘ਤੇ ਆ ਕੇ ਪ੍ਰਦਰਸ਼ਨ ਕਰਨ ਦੀ ਸੰਭਾਵਨਾ ਨੂੰ ਦੇਖਦੇ ਹੋਏ ਵਾਧੂ ਸੁਰੱਖਿਆ ਬਲਾਂ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪੁਲਵਾਮਾ ‘ਚ ਮੋਬਾਇਲ ਇੰਟਰਨੈਟ ਸੇਵਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਇੱਕ ਹੋਰ ਮੁਕਾਬਲਾ ਹੋਇਆ ਜਿਸ ‘ਚ ਇੱਕ ਅੱਤਵਾਦੀ ਇਸ਼ਫਾਕ ਯੁਸੂਫ ਵਾਨੀ ਦੀ ਮੌਤ ਹੋ ਗਈ ਸੀ ਅਤੇ ਕੱਲ੍ਹ ਤੋਂ ਹੀ ਇੱਥੇ ਇੰਟਰਨੈਟ ਸੇਵਾ ਬੰਦ ਸੀ ਜਿਸ ‘ਤੇ ਅੱਜ ਵੀ ਰੋਕ ਲਗਾ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਅੰਤਿਮ ਰਿਪੋਰਟ ਆਉਣ ਤੱਕ ਮੁਕਾਬਲਾ ਜਾਰੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।