ਪੁਲਵਾਮਾ ‘ਚ ਦੋ ਅੱਤਵਾਦੀ ਢੇਰ

Two Militant Piles, In Encounter Pulwama

ਮੁਕਾਬਲੇ ‘ਚ ਦੋ ਜਵਾਨ ਵੀ ਹੋਏ ਜ਼ਖਮੀ

ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸ਼ਨਿੱਚਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਅਤੇ ਸੁਰੱਖਿਆ ਬਲਾਂ ਦੇ ਵੀ ਦੋ ਜਵਾਨ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਅਨੁਸਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਨੇ ਸਮੂਹ ਪੁਲਵਾਮਾ ਦੇ ਸਿਰਨੋ ਪਿੰਡ ‘ਚ ਸਾਂਝਾ ਤਲਾਸੀ ਅਭਿਆਨ ਸ਼ੁਰੂ ਕੀਤਾ।

ਸੁਰੱਖਿਆ ਬਲਾਂ ਨੇ ਬਾਹਰ ਨਿੱਕਲਣ ਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ। ਸੁਰੱਖਿਆ ਬਲਾਂ ਦੇ ਜਵਾਨ ਤਲਾਸ਼ੀ ਅਭਿਆਨ ਦੌਰਾਨ ਜਦੋਂ ਇੱਕ ਵਿਸੇਸ਼ ਖੇਤਰ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਸਵੈ ਚਾਲਿਤ ਹਥਿਆਰਾਂ ਨਾਲ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇਸ ਤੋਂ ਬਾਅਦ ਤਲਾਸ਼ੀ ਅਭਿਆਨ ਨੇ ਮੁਕਾਬਲੇ ਦੀ ਸ਼ਕਲ ਅਖਤਿਆਰ ਕਰ ਲਈ।

ਸੂਤਰਾਂ ਅਨੁਸਾਰ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ ਜਦੋਂ ਕਿ ਸੁਰੱਖਿਆ ਬਲਾਂ ਦੇ ਵੀ ਦੋ ਜਵਾਨ ਜਖਮੀ ਹੋ ਗਏ ਹਨ। ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਹਾਲਾਂਕਿ ਅਜੇ ਤੱਕ ਬਰਾਮਦ ਨਹੀਂ ਕੀਤਾ ਗਿਆ। ਪੁਲਿਸ ਬੁਲਾਰੇ ਅਨੁਸਾਰ ਅਫਵਾਹਾਂ ਫੈਲਣ ਤੋਂ ਰੋਕਣ ਲਈ ਪੁਲਵਾਮਾ ‘ਚ ਮੋਬਾਇਲ ਅਤੇ ਇੰਟਰਨੈਟ ਸੇਵਾਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਆਖਰੀ ਸੂਚਨਾ ਮਿਲਣ ਤੱਕ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਜਾਰੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।