ਕਸ਼ਮੀਰ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

Security Forces, kashmir, Search operation

ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ

ਸ੍ਰੀਨਗਰ, ਏਜੰਸੀ। ਮੱਧ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ‘ਚ ਵੀਰਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਜਾਗੂ ਖਾਨਸਹਿਬ ਪਿੰਡ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਵੀਰਵਾਰ ਸਵੇਰੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ), ਫੌਜ ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਇੱਕ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ।(Encounter In Kashmir)

ਸੁਰੱਖਿਆ ਬਲਾਂ ਦੇ ਜਵਾਨ ਅਤੇ ਅੱਤਵਾਦੀਆਂ ਦੇ ਟਿਕਾਣਿਆਂ ਵੱਲ ਵਧ ਰਹੇ ਸਨ ਤਾਂ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਉਹਨਾ ਕਿਹਾ ਕਿ ਇਸ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ ਜਿਹਨਾਂ ਦੀਆਂ ਲਾਸ਼ਾਂ ਅਜੇ ਤੱਕ ਬਰਾਮਦ ਨਹੀਂ ਕੀਤੀਆਂ ਜਾ ਸਕੀਆਂ। ਪੁਲਿਸ ਦੇ ਇੱਕ ਬੁਲਾਰੇ ਨੇ ਵੀ ਬੜਗਾਮ ‘ਚ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬੜਗਾਮ ‘ਚ ਮੋਬਾਇਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਹੈ। (Encounter In Kashmir)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।