ਬਾਂਦੀਪੁਰਾ ਮੁਕਾਬਲੇ ’ਚ ਦੋ ਅੱਤਵਾਦੀ ਢੇਰ, ਫੌਜ ਦਾ ਇੱਕ ਜਵਾਨ ਜਖ਼ਮੀ
(ਏਜੰਸੀ) ਸ੍ਰੀਨਗਰ। ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਲੇ ’ਚ ਦੋ ਅੱਤਵਾਦੀ ਮਾਰੇ ਗਏ ਅਤੇ ਫੌਜ ਦਾ ਇੱਕ ਜਵਾਨ ਜਖ਼ਮੀ ਹੋ ਗਿਆ ਅਧਿਕਾਰਕ ਸੂਤਰਾਂ ਅਨੁਸਾਰ ਬਾਂਦੀਪੁਰਾ ’ਚ ਸੋਕਬਾਬਾ ਬਨ ਸੁਮਬਲਰ ’ਚ ਸਵੇਰੇ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕੌਮੀ ਰਾਈਫਲਜ਼ (ਆਰਆਰ) 13 ਅਤੇ 14 ਦੇ ਜਵਾਨਾਂ, ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਨੇ ਸਾਂਝੇ ਤੌਰ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਪੁਲਿਸ ਬੁਲਾਰੇ ਨੇ ਕਿਹਾ ਕਿ ਜਦੋਂ ਸੁਰੱਖਿਆ ਫੋਰਸ ਜੰਗਲਾਤ ਖੇਤਰ ਵੱਲ ਵਧ ਰਹੇ ਸਨ ਉਦੋਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੁਰੱਖਿਆ ਫੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ ਮੁਕਾਬਲੇ ’ਚ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਦੋਵਾਂ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਮੁਕਾਬਲੇ ’ਚ ਫੌਜ ਦਾ ਇੱਕ ਜਵਾਨ ਜਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ