ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, February 3, 2026
More
    Home Breaking News ਸੋਪੋਰ ’ਚ ਮੁਕਾ...

    ਸੋਪੋਰ ’ਚ ਮੁਕਾਬਲੇ ’ਚ ਦੋ ਅੱਤਵਾਦੀ ਢੇਰ

    Terrorist attack, Five Terrorists killed

    ਸੋਪੋਰ ’ਚ ਮੁਕਾਬਲੇ ’ਚ ਦੋ ਅੱਤਵਾਦੀ ਢੇਰ

    ਬਾਰਾਮੂਲਾ (ਏਜੰਸੀ) । ਜੰਮੂ ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ’ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਅੱਤਵਾਦੀ ਮਾਰੇ ਗਏ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੋਪੋਰ ਦੇ ਵਾਰਪੋਰਾ ’ਚ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਮਿਲਣ ਤੋਂ ਬਾਅਦ ਕੌਮੀ ਰਾਈਫਲਸ (ਆਰਆਰ) ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਵੀਰਵਾਰ ਦੇਰ ਰਾਤ ਸਾਂਝੇ ਤੌਰ ’ਤੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ।

    ਉਨ੍ਹਾਂ ਦੱਸਿਆ ਕਿ ਅਭਿਆਨ ਦੌਰਾਨ ਖੇਤਰ ’ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲ ਦੇ ਜਵਾਨਾਂ ’ਤੇ ਗੋਲੀਬਾਰੀ ਕੀਤੀ ਤੇ ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਅੱਤਵਾਦੀਆਂ ਦੇ ਭੱਜਣ ਦੇ ਕਿਸੇ ਵੀ ਯਤਨ ਨੂੰ ਸਫ਼ਲ ਨਾ ਕਰਨ ਲਈ ਖੇਤਰ ’ਚ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਅੱਜ ਸਵੇਰੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ ਇਸ ਤੋਂ ਥੋੜ੍ਹੀ ਹੀ ਦੇਰ ਬਾਅਦ ਇੱਕ ਹੋਰ ਅੱਤਵਾਦੀ ਮਾਰਿਆ ਗਿਆ ਅੰਤਿਮ ਰਿਪੋਰਟ ਆਉਣ ਤੱਕ ਸੁਰੱਖਿਆ ਬਲਾਂ ਦਾ ਅਭਿਆਨ ਜਾਰੀ ਸੀ ਬੁਲਾਰੇ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਸ-ਪਾਸ ਦੇ ਇਲਾਕਿਆਂ ’ਚ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ