ਕੇਂਦਰੀ ਜੇਲ ‘ਚੋਂ ਤਲਾਸ਼ੀ ਦੌਰਾਨ ਦੋ ਮੋਬਾਇਲ ਬਰਾਮਦ

ਕੇਂਦਰੀ ਜੇਲ ‘ਚੋਂ ਤਲਾਸ਼ੀ ਦੌਰਾਨ ਦੋ ਮੋਬਾਇਲ ਬਰਾਮਦ

ਫਿਰੋਜ਼ਪੁਰ, (ਸਤਪਾਲ ਥਿੰਦ)। ਕੇਂਦਰੀ ਜ਼ੇਲ੍ਹ (Central Jail) ਫਿਰੋਜ਼ਪੁਰ ਵਿੱਚੋਂ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਦੋ ਮੋਬਾਇਲ ਫੋਨ ਬਰਾਮਦ ਹੋਏ ਹਨ। ਜਾਣਕਾਰੀ ਦਿੰਦਿਆਂ ਸੁਖਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ ਫਿਰੋਜ਼ਪੁਰ ਨੇ ਦੱਸਿਆ ਕਿ ਜ਼ੋਲ ਅੰਦਰ ਬੰਦ ਹਵਾਲਾਤੀਆਂ ਦੀ ਤਲਾਸ਼ੀ ਦੌਰਾਨ ਹਵਾਲਾਤੀ ਸੰਜੂ ਪੁੱਤਰ ਸੁਖਦੇਵ ਵਾਸੀ ਮਮਦੋਟ ਅਤੇ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਅਰੁੜ ਸਿੰਘ ਵਾਸੀ ਪਿੰਡ ਫਤਿਹਗੜ ਗਹਿਰੀ ਕੋਲੋਂ 2 ਮੋਬਾਇਲ ਫੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here