ਕੇਂਦਰੀ ਜੇਲ੍ਹ ਵਿਚੋਂ 2 ਮੋਬਾਇਲ ਫੋਨ ਬਰਾਮਦ

 ਪੁਲਿਸ ਨੇ ਹਵਾਲਾਤੀ ਤੇ ਕੈਦੀ ਖਿਲਾਫ਼ ਕੀਤਾ ਮਾਮਲਾ ਦਰਜ

ਸਤਪਾਲ ਥਿੰਦ, ਫਿਰੋਜ਼ਪੁਰ: ਕੇਂਦਰੀ ਜੇਲ੍ਹ  ਫਿਰੋਜ਼ਪੁਰ ਵਿਚੋਂ ਫਿਰ ਇੱਕ ਵਾਰ ਤਲਾਸ਼ੀ ਦੌਰਾਨ ਇਕ ਹਵਾਲਾਤੀ ਅਤੇ ਕੈਦੀ ਕੋਲੋਂ ਦੋ ਮੋਬਾਇਲ ਫੋਨ ਬਰਾਮਦ ਹੋਏ। ਇਸ ਸਬੰਧੀ  ਜਾਣਕਾਰੀ ਦਿੰਦੇ ਹੋਏ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ  ਉਹ ਜੇਲ੍ਹ ਅੰਦਰ ਹਵਾਲਾਤੀਆਂ ਅਤੇ ਕੈਦੀਆਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਇਸ ਦੌਰਾਨ ਉਹਨਾਂ ਨੂੰ ਹਵਾਲਾਤੀ ਬਲਵਿੰਦਰ ਸਿੰਘ ਪੁੱਤਰ ਸ਼ੰਦੂ ਸਿੰਘ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਸਮੇਤ ਸਿੰਮ ਅਤੇ ਬੈਟਰੀ ਬਰਾਮਦ ਹੋਇਆ।

ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਕਸ਼ਮੀਰ ਸਿੰਘ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹਨਾਂ ਨੇ ਵੀ ਤਲਾਸ਼ੀ ਦੌਰਾਨ ਕੈਦੀ ਰਣਜੋਤ ਸਿੰਘ  ਪੁੱਤਰ ਸਵਰਨ ਸਿੰਘ ਵਾਸੀ ਮਹਿੰਦੀਪੁਰ ਜਿ਼ਲ੍ਹਾ ਤਰਨਤਾਰਨ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਸਮੇਤ ਸਿੰਮ ਅਤੇ ਬੈਟਰੀ ਬਰਾਮਦ ਕੀਤਾ।

ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੇ ਥਾਣਾ ਫਿਰੋਜ਼ਪੁਰ ਸਿਟੀ ਤੋਂ ਹੌਲਦਾਰ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਉਕਤ ਹਵਾਲਾਤੀ ਅਤੇ ਕੈਦੀ ਖਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।