Majitha Liquor Scandal: ਮੌਤਾਂ ਦੀ ਗਿਣਤੀ 23 ਹੋਈ
Majitha Liquor Scandal: ਅੰਮ੍ਰਿਤਸਰ (ਰਾਜਨ ਮਾਨ)। ਮਜੀਠਾ ਦੇ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿੱਚ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ ਜਦਕਿ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਜੇਰੇ ਇਲਾਜ਼ ਅਧੀਨ ਹਨ। ਅੱਜ ਮਰਨ ਵਾਲਿਆਂ ਵਿਚ ਸਾਬ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਭੰਗਵਾਂ ਅਤੇ ਰਣਧੀਰ ਸਿੰਘ ਪੁੱਤਰ ਬਚਨ ਸਿੰਘ ਪਿੰਡ ਅਠਵਾਲ ਸ਼ਾਮਿਲ ਹਨ। ਇਹਨਾਂ ਪਿੰਡਾਂ ਵਿੱਚ ਮਾਤਮ ਛਾਇਆ ਹੋਇਆ ਹੈ।
Read Also : Boycott Turkey: ਪਾਕਿਸਤਾਨ ਦਾ ਸਮਰਥਨ ਕਰਨ ਵਾਲੇ ਤੁਰਕੀ ਦਾ ਬਾਈਕਾਟ