ਗੁਰਦਾਸਪੁਰ ਬਾਰਡਰ ਤੋਂ ਦੋ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ

Pakistani

ਗੁਰਦਾਸਪੁਰ ਬਾਰਡਰ ਤੋਂ ਦੋ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ

ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪੰਜਾਬ ਦੇ ਗੁਰਦਾਸਪੁਰ ਖੇਤਰ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਡੇਰਾ ਬਾਬਾ ਨਾਨਕ ਚੌਂਕੀ ਤੋਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤੀ ਖੇਤਰ ‘ਚ ਦਾਖਲ ਹੁੰਦੇ ਹੋਏ ਗ੍ਰਿਫਤਾਰ ਕੀਤਾ ਹੈ। ਬੀਐਸਐਫ ਗੁਰਦਾਸਪੁਰ ਸੈਕਟਰ ਦੇ ਡਿਪਟੀ ਇੰਸਪੈਕਟਰ ਜਨਰਲ ਪ੍ਰਭਾਕਰ ਜੋਸ਼ੀ ਨੇ ਬੁੱਧਵਾਰ ਨੂੰ ਦੱਸਿਆ ਕਿ ਦੋਵੇਂ ਪਾਕਿਸਤਾਨੀ ਨਾਗਰਿਕ ਬੀਐਸਐਫ ਦੀ ਸਰਹੱਦੀ ਚੌਕੀ ਡੇਰਾ ਬਾਬਾ ਨਾਨਕ ਨੇੜੇ ਭਾਰਤੀ ਸਰਹੱਦ ਵਿੱਚ ਕਰੀਬ 10 ਮੀਟਰ ਅੰਦਰ ਦਾਖਲ ਹੋਏ ਸਨ ਅਤੇ ਸਰਹੱਦੀ ਵਾੜ ਦੇ ਬਾਹਰ ਡਿਊਟੀ ’ਤੇ ਤਾਇਨਾਤ ਬੀਐਸਐਫ ਦੇ ਕਿਸਾਨ ਗਾਰਡਾਂ ਨੇ ਉਨ੍ਹਾਂ ਨੂੰ ਦੇਖਿਆ।

ਇਨ੍ਹਾਂ ਦੀ ਪਛਾਣ ਰਬੀਜ਼ ਮਸੀਹ ਅਤੇ ਕਿਸ਼ਨ ਮਸੀਹ ਵਾਸੀ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਵਜੋਂ ਹੋਈ ਹੈ। ਬੀਐਸਐਫ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 500 ਰੁਪਏ, ਦੋ ਮੋਬਾਈਲ ਫੋਨ, ਦੋ ਪਛਾਣ ਪੱਤਰ ਅਤੇ ਤੰਬਾਕੂ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਜੋਸ਼ੀ ਨੇ ਕਿਹਾ ਕਿ ਭਾਰਤ ‘ਚ ਘੁਸਪੈਠ ਕਰਨ ਦੇ ਉਨ੍ਹਾਂ ਦੇ ਮਕਸਦ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਬੀਐਸਐਫ ਇਸ ਦੀ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ