ਸਾਡੇ ਨਾਲ ਸ਼ਾਮਲ

Follow us

14.1 C
Chandigarh
Friday, February 20, 2026
More
    Home ਸੂਬੇ ਪੰਜਾਬ Pakistan ਨੂੰ ...

    Pakistan ਨੂੰ ਖੁਫੀਆ ਜਾਣਕਾਰੀ ਭੇਜਣ ਦੇ ਦੋਸ਼ ’ਚ ਦੋ ਵਿਅਕਤੀ ਗ੍ਰਿਫਤਾਰ

    Pakistan
    Pakistan ਨੂੰ ਖੁਫੀਆ ਜਾਣਕਾਰੀ ਭੇਜਣ ਦੇ ਦੋਸ਼ ’ਚ ਦੋ ਵਿਅਕਤੀ ਗ੍ਰਿਫਤਾਰ

    Pakistan: ਅੰਮ੍ਰਿਤਸਰ (ਰਾਜਨ ਮਾਨ)। ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਏ ਤਨਾਅ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਸਤੈਦੀ ਤੋਂ ਕੰਮ ਵਿਖਾਉਂਦੇ ਹੋਏ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਭਾਰਤੀ ਫੌਜ, ਬੀਐਸਐਫ, ਪੁਲਿਸ ਅਤੇ ਏਅਰ ਫੋਰਸ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੇ ਹੈਂਡਲਰ ਨਾਲ ਸਾਂਝੀਆਂ ਕਰਦੇ ਸਨ । ਇਸ ਸਬੰਧੀ ਜਾਣਕਾਰੀ ਦਿੰਦੇ ਜਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਉੱਤੇ ਸਾਡੀ ਪੁਲਿਸ ਸਰਹੱਦੀ ਪੱਟੀ ਵਿੱਚ ਬਹੁਤ ਚੌਕਸੀ ਨਾਲ ਕੰਮ ਕਰ ਰਹੀ ਹੈ ।

    ਉਹਨਾਂ ਦੱਸਿਆ ਕਿ ਇਸੇ ਦੌਰਾਨ ਐਸ ਪੀ ਇਨਵੈਸਟੀਗੇਸ਼ਨ ਸ੍ਰੀ ਅਦਿਤਿਆ ਵਾਰੀਅਰ ਅਤੇ ਡੀਐਸਪੀ ਅਜਨਾਲਾ ਸ੍ਰੀ ਗੁਰਵਿੰਦਰ ਸਿੰਘ ਨੇ ਅਜਨਾਲਾ ਖੇਤਰ ਵਿੱਚੋਂ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ ਜੋ ਕਿ ਭਾਰਤੀ ਰੱਖਿਆ ਫੋਰਸਾਂ ਦੀ ਜਾਣਕਾਰੀ ਵਟਸ ਐਪ ਜ਼ਰੀਏ ਪਾਕਿਸਤਾਨ ਨੂੰ ਭੇਜਦੇ ਸਨ। ਉਹਨਾਂ ਦੱਸਿਆ ਕਿ ਇਹਨਾਂ ਦੀ ਪਛਾਣ ਫਲਕ ਸ਼ੇਰ ਮਸੀਹ ਪੁੱਤਰ ਜਿੰਦਰ ਮਸੀਹ ਅਤੇ ਸੂਰਜ ਮਸੀਹ ਪੁੱਤਰ ਚੁਗਾ ਮਸੀਹ ਵਾਸੀ ਪਿੰਡ ਬੱਲੜਵਾਲ ਥਾਣਾ ਅਜਨਾਲਾ ਵੱਲੋਂ ਹੋਈ ਹੈ Pakistan

    Read Also : Agriculture News Punjab: ਪੀਏਯੂ ਨੇ ਖੇਤੀਬਾੜੀ ਲਈ ਚੁੱਕੇ ਨਵੇਂ ਕਦਮ, ਕਿਸਾਨ ਦੀ ਤਰੱਕੀ ਲਈ ਹੋਣਗੇ ਲਾਹੇਵੰਦ

    ਉਹਨਾਂ ਦੱਸਿਆ ਕਿ ਇਹਨਾਂ ਨਾਲ ਇੱਕ ਹੋਰ ਵਿਅਕਤੀ ਹਰਦੀਪ ਜੋ ਕਿ ਪਹਿਲਾਂ ਹੀ ਐਨਡੀਪੀਐਸ ਐਕਟ ਅਧੀਨ ਜੇਲ ਵਿੱਚ ਹੈ, ਵੀ ਸ਼ਾਮਿਲ ਹੈ। ਉਹਨਾਂ ਦੱਸਿਆ ਕਿ ਅਸੀਂ ਉਕਤ ਕੇਸ ਵਿੱਚ ਇਹਨਾਂ ਤਿੰਨਾਂ ਵਿਅਕਤੀਆਂ ਨੂੰ ਸ਼ਾਮਿਲ ਕਰਦੇ ਹੋਏ ਆਫਿਸ਼ੀਅਲ ਸੀਕਰੇਟ ਐਕਟ ਅਤੇ ਇਨਫੋਰਮੇਸ਼ਨ ਟੈਕਨੋਲੋਜੀ ਐਕਟ ਅਧੀਨ ਕੇਸ ਦਰਜ ਕਰਕੇ ਇਹਨਾਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਹਨ।

    Pakistan | Amritsar News

    ਉਹਨਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਮੁਢਲੀ ਜਾਂਚ ਅਤੇ ਗ੍ਰਿਫਤਾਰ ਦੋਸ਼ੀਆਂ ਕੋਲੋਂ ਹੋਈ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹਨਾਂ ਵਿਅਕਤੀਆਂ ਨੂੰ ਭੇਜੀ ਗਈ ਜਾਣਕਾਰੀ ਦੇ ਬਦਲੇ ਪਾਕਿਸਤਾਨ ਵੱਲੋਂ ਪੈਸੇ ਭੇਜੇ ਜਾਂਦੇ ਸਨ ਅਤੇ ਜਾਣਕਾਰੀ ਦੇ ਪੱਧਰ ਦੇ ਅਧਾਰ ਉੱਤੇ ਰਕਮ ਤੈਅ ਹੁੰਦੀ ਸੀ। ਉਹਨਾਂ ਕਿਹਾ ਕਿ ਅਸੀਂ ਇਹਨਾਂ ਦੋਵਾਂ ਵਿਅਕਤੀਆਂ ਤੋਂ ਇਲਾਵਾ ਹਰਦੀਪ ਨੂੰ ਵੀ ਪ੍ਰੋਡਕਸ਼ਨ ਵਾਰੰਟ ਉੱਤੇ ਲੈ ਕੇ ਪੁੱਛਗਿਛ ਕਰਾਂਗੇ ਤਾਂ ਜੋ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਅਸੀਂ ਸਰਹੱਦੀ ਪੱਟੀ ਵਿੱਚ ਕੋਈ ਗਲਤ ਕੰਮ ਜਾਂ ਸਾਜਿਸ਼ ਸਿਰੇ ਨਹੀਂ ਚੜਨ ਦੇਵਾਂਗੇ ।