Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Amritsar News: ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ’ਚ ਦੋ ਵਿਅਕਤੀ ਹਥਿਆਰਾਂ ਸਮੇਤ ਕਾਬੂ

Sach Kahoon Punjabi Desk Picture
Published On

ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਮਾਡਿਊਲ ਦੇ ਮੁੱਖ ਸਰਗਨਾ ਦੀ ਵੀ ਕੀਤੀ ਪਛਾਣ; ਕਾਬੂ ਲਈ ਛਾਪੇਮਾਰੀ ਜਾਰੀ: ਡੀਜੀਪੀ | Amritsar News

Amritsar News: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਹਥਿਆਰਾਂ ਦੀ ਖੇਪ ਸੌਂਪਣ ਲਈ ਕਿਸੇ ਹੋਰ ਸੰਚਾਲਕ ਦੀ ਉਡੀਕ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਨਿੱਕੂ ਅਤੇ ਗੁਰਵਿੰਦਰ ਸਿੰਘ ਉਰਫ਼ ਗਾਂਧੀ ਦੋਵੇਂ ਵਾਸੀ ਪਿੰਡ ਕੌਲੋਵਾਲ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਅੱਠ ਅਤਿ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਚਾਰ ਗਲੌਕ ਪਿਸਤੌਲਾਂ (ਆਸਟਰੀਆ ਦੇ ਬਣੇ ਹੋਏ), ਦੋ ਤੁਰਕੀ 9 ਐਮ.ਐਮ. ਪਿਸਤੌਲਾਂ ਅਤੇ ਦੋ ਐਕਸ ਸ਼ਾਟ ਜ਼ਿਗਾਨਾ 30 ਬੋਰ ਦੇ ਪਿਸਤੌਲਾਂ ਸਮੇਤ 10 ਕਾਰਤੂਸ ਸ਼ਾਮਲ ਹਨ, ਦੀ ਖੇਪ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: Cyclone Fengal: ਅਗਲੇ ਕੁਝ ਘੰਟੇ ਅਹਿਮ, ਭਾਰੀ ਮੀਂਹ ਦੀ ਚੇਤਾਵਨੀ, ਸਕੂਲ-ਕਾਲਜ ਬੰਦ ਕਰਨ ਦੇ ਆਦੇਸ਼ ਜਾਰੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕੀਤੀ ਗਈ ਕਾਰਵਾਈ ਦੌਰਾਨ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪਤਾ ਲੱਗਾ ਕਿ ਕੁਝ ਵਿਅਕਤੀ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰਾਂ ਦੀ ਵੱਡੀ ਖੇਪ ਦੀ ਤਸਕਰੀ ਕਰਨ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਜਗਜੀਤ ਉਰਫ਼ ਨਿੱਕੂ ਅਤੇ ਗੁਰਵਿੰਦਰ ਉਰਫ਼ ਗਾਂਧੀ ਨੂੰ ਅੰਮ੍ਰਿਤਸਰ ਦੇ ਘਰਿੰਡਾ ਨੇੜੇ ਨੂਰਪੁਰ ਪਧਰੀ ਤੋਂ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਕਿਸੇ ਦੀ ਉਡੀਕ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੇ ਇਸ ਮਾਡਿਊਲ ਦੇ ਮੁੱਖ ਸਰਗਨਾ ਵੀ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦਾ ਮੁੱਖ ਸਰਗਨਾ ਏਨਕ੍ਰਿਪਟਡ ਐਪਸ ਰਾਹੀਂ ਪਾਕਿਸਤਾਨ ਅਧਾਰਿਤ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। Amritsar News

About The Author

Latest News

Indian Army New Chief: ਲੈਫਟੀਨੈਂਟ ਜਨਰਲ ਧੀਰਜ਼ ਸੇਠ ਹੋਣਗੇ ਅਗਲੇ ਫੌਜ ਮੁਖੀ, ਸਰਕਾਰ ਨੇ ਕੀਤਾ ਐਲਾਨ

Related Posts