Heroin: ਕਰੋੜਾਂ ਦੀ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਫਾਈਲ ਫੋਟੋ।

Heroin: (ਮੇਵਾ ਸਿੰਘ) ਅਬੋਹਰ। ਥਾਣਾ ਨੰਬਰ ਇੱਕ ਦੀ ਪੁਲਿਸ ਨੇ 2 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਏਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ 14 ਦਸੰਬਰ ਦੀ ਸ਼ਾਮ ਨੂੰ ਬਾਈਪਾਸ ਢਾਣੀ ਕਰਨੈਲ ਸਿੰਘ ਨੇੜੇ ਪੁਲਿਸ ਪਾਰਟੀ ਸਣੇ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਅਮਰਜੀਤ ਸਿੰਘ ਪੁੱਤਰ ਬਲਵੰਤ ਸਿੰਘ ਅਤੇ ਰਾਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਜੋ ਕਿ ਹੈਰੋਇਨ ਲਿਆ ਕੇ ਵੇਚਦੇ ਹਨ, ਅੱਜ ਵੀ ਮੋਟਰਸਾਈਕਲ ’ਤੇ ਹੈਰੋਇਨ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: Punjab Tehsildar News: ਪੰਜਾਬ ਦੇ ਤਹਿਸੀਲਦਾਰ ਵਿਜੀਲੈਂਸ ਤੋਂ ਖ਼ਾਸੇ ਨਰਾਜ਼, ਅਣਮਿਥੇ ਸਮੇਂ ਲਈ ਹੜਤਾਲ ਦੀ ਚਿਤਾਵਨੀ

ਪੁਲਿਸ ਨੇ ਨਾਕਾਬੰਦੀ ਕਰਕੇ ਦੋਵਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਨ੍ਹਾਂ ਕੋਲੋਂ 435 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੀਮਤ ਕਰੀਬ 2 ਕਰੋੜ ਰੁਪਏ ਦੱਸੀ ਜਾਂਦੀ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਿਸ ਨੇ ਬੈਂਕ ਸਾਈਡ ਨਿਊ ਅਨਾਜ ਮੰਡੀ ਤੋਂ ਇੱਕ ਨੌਜਵਾਨ ਨੂੰ ਨਸ਼ਾ ਕਰਦੇ ਹੋਏ ਪੰਨੀ ਤੇ ਲਾਈਟਰ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਹਿਚਾਣ ਐਨਮ ਚੋਪੜਾ ਵਜੋਂ ਹੋਈ ਹੈ। ਪੁਲਿਸ ਨੇ ਉਸ ਖਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। Heroin