Drug: 700 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Drug
ਫ਼ਤਹਿਗੜ੍ਹ ਸਾਹਿਬ : ਗ੍ਰਿਫ਼ਤਾਰ ਵਿਅਕਤੀ ਪੁਲਿਸ ਪਾਰਟੀ ਨਾਲ। ਤਸਵੀਰ: ਅਨਿਲ ਲੁਟਾਵਾ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਥਾਣਾ ਮੂਲੇਪੁਰ ਪੁਲਿਸ ਨੇ 2 ਵਿਅਕਤੀਆਂ ਨੂੰ 700 ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੂਲੇਪੁਰ ਦੇ ਐਸ. ਐਚ. ਓ. ਰਾਜਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸਤ ਅਤੇ ਚੈਕਿੰਗ ਦੌਰਾਨ ਪੁਲੀ ਸੂਆ ਰਿਓਣਾ ਵਿਖੇ ਮੌਜੂਦ ਸਨ ਅਤੇ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸਨ, ਕਿ ਪਿੰਡ ਲਟੌਰ ਵੱਲੋਂ ਇੱਕ ਮੋਟਰਸਾਈਕਲ ਤੇ 2 ਨੌਜਵਾਨ ਆਉਂਦੇ ਦਿਖਾਈ ਦਿੱਤੇ। Drug

ਇਹ ਵੀ ਪੜ੍ਹੋ: Mission To Unite Families: ਸਾਧ-ਸੰਗਤ ਨੇ ਦਿਮਾਗੀ ਤੌਰ ’ਤੇ ਪਰੇਸ਼ਾਨ ਔਰਤ ਨੂੰ ਉਸ ਦੇ ਘਰ ਪਹੁੰਚਾਇਆ

ਜਿਨਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਲਿਫਾਫਾ ਹੇਠਾਂ ਸੁੱਟ ਦਿੱਤਾ ਅਤੇ ਘਬਰਾ ਕੇ ਮੋਟਰਸਾਈਕਲ ਨੂੰ ਪਿੱਛੇ ਨੂੰ ਮੋੜਨ ਲੱਗੇ ਸੀ, ਤਾਂ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ, ਉਨ੍ਹਾਂ ਨੂੰ ਕਾਬੂ ਕਰ ਲਿਆ। ਉਕਤ ਵਿਅਕਤੀ ਮੋਟਰਸਾਈਕਲ ਚਾਲਕ ਨੇ ਆਪਣਾ ਨਾਂਅ ਅਜੇ ਮੁਹੰਮਦ ਵਾਸੀ ਪਿੰਡ ਖਰੋੜਾ ਅਤੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬਰਕਤਪੁਰ ਦੱਸਿਆ। ਉੱਕਤ ਵਿਅਕਤੀਆਂ ਕੋਲੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ’ਤੇ ਥਾਣਾ ਮੂਲੇਪੁਰ ਵਿਖੇ ਉਕਤ ਵਿਅਕਤੀਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Drug