ਨਜਾਇਜ਼ ਅਸਲੇ ਸਮੇਤ ਦੋ ਵਿਅਕਤੀ ਕਾਬੂ

Illegal Arms

(ਜਸਵੰਤ ਰਾਏ) ਜਗਰਾਓਂ। ਜਗਰਾਓਂ ਸੀਆਈਏ ਸਟਾਫ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟਾਫ ਦੇ ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਥਾਣਾ ਸਿੱਧਵਾਂ ਬੇਟ ਦੇ ਪਿੰਡ ਖੁਰਸ਼ੈਦਪੁਰਾ ਦੇ ਟੀ-ਪੁਆਇੰਟ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਨ੍ਹਾਂ ਨੇ ਪੈਦਲ ਆ ਰਹੇ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਤਾਂ ਉਨ੍ਹਾਂ ਆਪਣਾ ਨਾਂਅ ਗੁਰਦੀਪ ਸਿੰਘ ’ਤੇ ਦੂਜੇ ਨੇ ਸੰਦੀਪ ਸਿੰਘ ਦੱਸਿਆ।

ਪੁਲਿਸ ਅਨੁਸਾਰ ਜਦੋਂ ਇਨ੍ਹਾਂ ਸ਼ੱਕੀ ਨੌਜਵਾਨਾਂ ਦੀ ਤਲਾਸ਼ੀ ਕੀਤੀ ਗਈ ਤਾਂ ਉਨ੍ਹਾਂ ਕੋਲੋਂ 315 ਬੋਰ ਦੀ ਇੱਕ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ। ਜਿਸ ’ਤੇ ਪੁਲਿਸ ਵੱਲੋਂ ਦੋਵਾਂ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇੇ ਥਾਣਾ ਸਿੱਧਵਾਂ ਬੇਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਪੁੱਛਗਿੱਛ ਲਈ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਨਾਲ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਵੱਲੋਂ ਇੰਟਰਨੈਸ਼ਨਲ ਵੈਟਸਐਪ ਨੰਬਰਾਂ ਤੋਂ ਕਾਲਾਂ ਕਰ ਕੇ ਫਿਰੌਤੀ ਮੰਗਣ ਵਾਲੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here