ਸੜਕ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Road Accident

ਰਾਮਾਂ ਮੰਡੀ (ਸਤੀਸ਼ ਜੈਨ)। ਸ਼ੁੱਕਰਵਾਰ ਰਾਤ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਜਦਕਿ ਇੱਕ ਨੌਜਵਾਨ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਅਤੇ ਰਿੰਕੂ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਰਾਮਾਂ ਮੰਡੀ ਤਲਵੰਡੀ ਰੋਡ ’ਤੇ ਪੈਦਲ ਜਾ ਰਹੇ ਸਨ ਕਿ ਉਨ੍ਹਾਂ ਨੂੰ ਪਿੱਛੋਂ ਆ ਰਹੀ ਇੱਕ ਪਿਕਅੱਪ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ’ਚ ਗਗਨਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਰਿੰਕੂ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਥੋੜ੍ਹੀ ਦੂਰੀ ’ਤੇ ਜਾ ਕੇ ਪਿਕਅੱਪ ਗੱਡੀ ਵੀ ਦਰੱਖਤ ਨਾਲ ਟਕਰਾ ਗਈ।

ਡਾਕਖਾਨੇ ਨੇ ਸ਼ੁਰੂ ਕੀਤੀ ਸ਼ਾਨਦਾਰ ਸਕੀਮ, ਹਰ ਮਹੀਨੇ ਮਿਲਣਗੇ 9000 ਰੁਪਏ, ਬੱਸ ਕਰੋ ਇਹ ਕੰਮ

ਜਿਸ ਨਾਲ ਪਿਕਅੱਪ ਚਾਲਕ ਬਿੱਟੂ ਸਿੰਘ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਇਤਲਾਹ ਮਿਲਦੇ ਹੀ ਹੈਲਪਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਤਿੰਨਾਂ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਗਗਨਦੀਪ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਜਦਕਿ ਰਿੰਕੂ ਸਿੰਘ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

LEAVE A REPLY

Please enter your comment!
Please enter your name here