Canada News: ਕੈਨੇਡਾ ’ਚ 2 ਪੰਜਾਬੀ ਨੌਜਵਾਨਾਂ ’ਤੇ ਗੋਲੀਬਾਰੀ, 1 ਨੌਜਵਾਨ ਦੀ ਮੌਤ

Crime News

ਦੂਜਾ ਨੌਜਵਾਨ ਹੋਇਆ ਜ਼ਖਮੀ, ਦੋਵੇਂ ਸਗੇ ਭਰਾ

  • 6 ਮਹੀਨੇ ਪਹਿਲਾਂ ਹੀ ਗਏ ਸਨ ਵਿਦੇਸ਼ | Canada News

Canada News: ਤਰਨਤਾਰਨ (ਸੱਚ ਕਹੂੰ ਨਿਊਜ਼)। ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਰਹਿੰਦੇ ਤਰਨਤਾਰਨ ਦੇ ਪਿੰਡ ਨੰਦਪੁਰ ਦੇ ਕਿਸਾਨ ਸਰਬਜੀਤ ਸਿੰਘ ਦੇ 2 ਨੌਜਵਾਨ ਪੁੱਤਾਂ ਨੂੰ ਕਾਰ ਸਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਜਿਨ੍ਹਾਂ ’ਚੋਂ 1 ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ਨਾਲ ਜਖ਼ਮੀ ਹੋਇਆ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੈਨੇਡਾ ਦੇ ਸ਼ਹਿਰ ਬਰੈਂਪਟਨ ’ਚ ਵਾਪਰੀ ਇਸ ਘਟਨਾ ਦੀ 1 ਵੀਡੀਓ ਵੀ ਸਾਹਮਣੇ ਆਈ ਹੈ। ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਖੁਸ਼ਵੰਤ ਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਤੇ 6 ਮਹੀਨੇ ਪਹਿਲਾਂ ਉਸ ਦਾ ਛੋਟਾ ਲੜਕਾ ਪ੍ਰਿਤਪਾਲ ਸਿੰਘ ਵੀ ਆਪਣੇ ਵੱਡੇ ਭਰਾ ਕੋਲ ਉੱਥੇ ਰਹਿਣ ਚਲਾ ਗਿਆ ਸੀ।

ਇਹ ਖਬਰ ਵੀ ਪੜ੍ਹੋ : IND vs AUS: ਐਡੀਲੇਡ ਟੈਸਟ, ਭਾਰਤ ਸਸਤੇ ’ਚ ਆਲਆਊਟ, ਪੰਤ-ਰੋਹਿਤ ਨੇ ਮੈਕਸਵੀਨੀ ਦਾ ਕੈਚ ਛੱਡਿਆ

ਪ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ | Canada News

ਸ਼ੁੱਕਰਵਾਰ ਸਵੇਰੇ ਉੱਥੇ ਰਹਿਣ ਵਾਲੇ ਉਸ ਦੇ ਦੋਸਤ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਇੱਕ ਹੋਰ ਕਾਰ ’ਚ ਸਵਾਰ ਦੋ ਹਮਲਾਵਰਾਂ ਨੇ ਘਰ ਦੇ ਬਾਹਰ ਕਾਰ ’ਚੋਂ ਬਰਫ ਹਟਾ ਰਹੇ ਦੋਹਾਂ ਭਰਾਵਾਂ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ’ਚ ਪ੍ਰਿਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਖੁਸ਼ਵੰਤ ਪਾਲ ਸਿੰਘ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ’ਚ ਜੇਰੇ ਇਲਾਜ਼ ਲਈ ਦਾਖਲ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here