ਪਾਕਿਸਤਾਨੀ ਸੈਨਿਕਾਂ ਦੀ ਗੋਲੀਬਾਰੀ ‘ਚ ਦੋ ਜਵਾਨ ਸ਼ਹੀਦ

ਪਾਕਿਸਤਾਨੀ ਸੈਨਿਕਾਂ ਦੀ ਗੋਲੀਬਾਰੀ ‘ਚ ਦੋ ਜਵਾਨ ਸ਼ਹੀਦ

ਜੰਮੂ। ਪਾਕਿਸਤਾਨੀ ਸੈਨਿਕਾਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿਚ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਕੰਟਰੋਲ ਰੇਖਾ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਫੌਜ ਦੇ ਦੋ ਜਵਾਨ ਮਾਰੇ ਗਏ। ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਸੈਨਿਕਾਂ ਨੇ ਸੁੰਦਰਬਨੀ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਬਿਨਾਂ ਕਿਸੇ ਕਾਰਨ ਗੋਲੀਆਂ ਚਲਾਈਆਂ। ਭਾਰਤੀ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਵਿਚ ਗੋਲੀਬਾਰੀ ਕੀਤੀ।

ਗੋਲੀਬਾਰੀ ਵਿਚ ਸੈਨਾ ਦੇ ਦੋ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ। ਸ਼ਹੀਦ ਹੋਏ ਜਵਾਨਾਂ ਦੀ ਪਛਾਣ ਨਾਇਕ ਪ੍ਰੇਮ ਬਹਾਦੁਰ ਖੱਤਰੀ ਅਤੇ ਰਾਈਫਲਮੈਨ ਸੁਖਬੀਰ ਸਿੰਘ ਵਜੋਂ ਹੋਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.