Punjab Crime News: ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਦੋ ਮੁਲਜ਼ਮ ਹਥਿਆਰਾਂ ਸਮੇਤ ਕਾਬੂ

Punjab Crime News
Punjab Crime News: ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਦੋ ਮੁਲਜ਼ਮ ਹਥਿਆਰਾਂ ਸਮੇਤ ਕਾਬੂ

ਦੋ ਪਿਸਟਲ ਅਤੇ 05 ਜਿੰਦਾ ਕਾਰਤੂਸਾਂ ਕੀਤੇ ਬਰਾਮਦ

Punjab Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 02 ਦੇਸੀ ਪਿਸਟਲ .32 ਬੋਰ ਅਤੇ 05 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਜਾਣਕਾਰੀ ਜਤਿੰਦਰ ਸਿੰਘ ਡੀ.ਐਸ.ਪੀ(ਸਬ-ਡਵੀਜਨ) ਕੋਟਕਪੂਰਾ ਵੱਲੋਂ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।
ਗ੍ਰਿਫਤਾਰ ਹੋਏ ਮੁਲਜ਼ਮ ਦੀ ਪਛਾਣ ਜੀਤਾ ਪੁੱਤਰ ਪ੍ਰੀਤਮ ਸਿੰਘ ਜੋ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧੂੜਕੋਟ ਦਾ ਨਿਵਾਸੀ ਹੈ ਅਤੇ ਛਮਨਪਾਲ ਸਿੰਘ ਉਰਫ ਸੈਮ ਜੋ ਕਿ ਕੋਟਕਪੂਰਾ ਦਾ ਰਹਿਣ ਵਾਲਾ ਹੈ। ਅਸਲਾ ਅਤੇ ਕਾਰਤੂਸ ਬਰਾਮਦ ਕਰਨ ਤੋ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਇੱਕ ਪਲਸਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab Drug Trafficking News: ਪੰਜਾਬ ਪੁਲਿਸ ਨੇ ਜ਼ਬਤ ਕੀਤੀ 422 ਕਰੋੜ ਰੁਪਏ ਦੀ ਹੈਰੋਇਨ, 60 ਕਿੱਲੋ ਹੈਰੋਇਨ ਸਮੇਤ…

ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਪਰੋਕਤ ਦੋਵੇਂ ਮੁਲਜ਼ਮ ਪਲਸਰ ਮੋਟਰਸਾਈਕਲ ’ਤੇ ਨਜਾਇਜ਼ ਅਸਲਾ ਲੈ ਕੇ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਜੈਤੋ ਰੋਡ ਵਾਲੀ ਸਾਈਡ ਪਰ ਘੁੰਮ ਰਹੇ ਹਨ। ਜਿਸ ’ਤੇ ਸ:ਥ ਭੁਪਿੰਦਰਜੀਤ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦੇ ਹੋਏ ਦੋਹਾ ਮੁਲਜ਼ਮਾਂ ਜੀਤਾ ਅਤੇ ਛਮਨਪਾਲ ਸਿੰਘ ਉਰਫ ਸੈਮ ਨੂੰ ਜੈਤੋ ਸੂਆ ਰੋਡ ਤੋ ਗੁਰੂ ਤੇਗ ਬਹਾਦਰ ਨਗਰ ਲਿੰਕ ਰੋਡ ’ਤੇ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 158 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਇਨ੍ਹਾਂ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। Punjab Crime News