5 ਦਿਨਾਂ ‘ਚ ਮੰਗਿਆ ਜਵਾਬ, ਸਰਕਾਰ ਖਿਲਾਫ ਕੀਤੀ ਬਿਆਨਬਾਜ਼ੀ
(ਐੱਮ ਕੇ ਸਾਇਨਾ) ਮੋਹਾਲੀ। ਪੰਜਾਬ ਸਰਕਾਰ ਖਿਲਾਫ ਝੂਠੀ ਬਿਆਨਬਾਜ਼ੀ ਕਰਨ ਦੇ ਦੋਸ਼ ‘ਚ ਦੋ ਅਧਿਆਪਕ ਪੰਜਾਬ ਸਿੱਖਿਆ ਵਿਭਾਗ ਮੋਹਾਲੀ ਦੀ ਰਾਡਾਰ ‘ਤੇ (Teachers) ਆ ਗਏ ਹਨ। ਦੋਵਾਂ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਅਧਿਆਪਕਾਂ ਨੇ ਸਰਕਾਰ ਖਿਲਾਫ ਬਿਆਨਬਾਜ਼ੀ ਕੀਤੀ ਹੈ। ਵਿਭਾਗ ਨੇ ਸਪੱਸ਼ਟ ਸ਼ਬਦਾਂ ਵਿੱਚ ਲਿਖਿਆ ਹੈ ਕਿ ਜੇਕਰ ਉਪਰੋਕਤ ਅਧਿਆਪਕ ਤਸੱਲੀਬਖਸ਼ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਦੀ ਸੇਵਾ ਖਤਮ ਕਰਨ ਦੀ ਤਜਵੀਜ਼ ਵੀ ਪੇਸ਼ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਖੇਤ ‘ਚੋਂ ਢਾਈ ਲੱਖ ਤੋਂ ਵੱਧ ਦੇ ਟਮਾਟਰ ਚੋਰੀ
ਸੁਨਾਮ ਜ਼ਿਲ੍ਹਾ ਸੰਗਰੂਰ ਦੇ ਇੱਕ ਸਰਕਾਰੀ ਸਕੂਲ ਦੀ ਅਧਿਆਪਕਾ ਮਨਪ੍ਰੀਤ ਕੌਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਉਹ ਸਕੂਲ ਸਮੇਂ ਦੌਰਾਨ ਸੋਸਲ ਮੀਡੀਆ ‘ਤੇ ਵਿਦਿਆਰਥੀਆਂ ਨੂੰ ਸਰਕਾਰ ਵਿਰੋਧੀ ਨਾਅਰੇ ਲਾ ਰਹੀ ਸੀ। ਜੋ ਕਿ ਅਤਿ ਨਿੰਦਣਯੋਗ ਅਤੇ ਮੰਦਭਾਗਾ ਹੈ, ਇਸ ਕਾਰਵਾਈ ਨਾਲ ਸਿੱਖਿਆ ਵਿਭਾਗ ਦੇ ਅਕਸ ਨੂੰ ਠੇਸ ਪਹੁੰਚੀ ਹੈ। ਸਿੱਖਿਆ ਵਿਭਾਗ ਤੁਹਾਡੇ ਵੱਲੋਂ ਕੀਤੇ ਇਸ ਕੰਮ ਨੂੰ ਤਸੱਲੀਬਖਸ਼ ਮੰਨਦਾ ਹੈ। ਤੁਹਾਡੀਆਂ ਸੇਵਾਵਾਂ ਨੂੰ ਸਮਾਪਤ ਕਰਨ ਦਾ ਪ੍ਰਸਤਾਵ ਹੈ ਪਰ ਤੁਹਾਨੂੰ ਆਪਣਾ ਕੇਸ ਪੇ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਜੇਕਰ ਤੁਹਾਡੇ ਕੋਲ ਇਸ ਸਬੰਧ ਵਿੱਚ ਕੋਈ ਸਪੱਸਟੀਕਰਨ ਹੈ, ਤਾਂ ਕਿਰਪਾ ਕਰਕੇ ਉਪਰੋਕਤ ਪ੍ਰਸਤਾਵਿਤ ਕਾਰਵਾਈ ਕਰਨ ਤੋਂ ਪਹਿਲਾਂ ਨੋਟਿਸ ਦੀ ਪ੍ਰਾਪਤੀ ਦੀ ਮਿਤੀ ਤੋਂ 5 ਦਿਨਾਂ ਦੇ ਅੰਦਰ ਜਵਾਬ ਦਿਓ।
ਨੋਟਿਸ ਦਾ ਜਵਾਬ ਨਾ ਮਿਲਿਆ ਤਾਂ ਵਿਭਾਗ ਕਰੇਗਾ ਕਾਰਵਾਈ (Teachers)
ਜੇਕਰ ਕੋਈ ਜਵਾਬ ਨਾ ਮਿਲਿਆ ਤਾਂ ਵਿਭਾਗ ਆਪਣੀ ਕਾਰਵਾਈ ਸ਼ੁਰੂ ਕਰ ਦੇਵੇਗਾ। ਉੱਧਰ ਜ਼ਿਲ੍ਹਾ ਮਾਨਸਾ ਦੇ ਇੱਕ ਹੋਰ ਸਰਕਾਰੀ ਅਧਿਆਪਕ ਇੰਦਰਜੀਤ ਸਿੰਘ ਨੂੰ ਨੋਟਿਸ ਜਾਰੀ ਕਰਕੇ ਕਿਹਾ ਗਿਆ ਹੈ ਕਿ ਤੁਸੀਂ ਸੋਸਲ ਮੀਡੀਆ ਰਾਹੀਂ ਇੱਕ ਵੀਡੀਓ ਵਾਇਰਲ ਕੀਤੀ ਹੈ, ਜਿਸ ਵਿੱਚ ਤੁਸੀਂ ਸਰਕਾਰ ਵਿਰੋਧੀ ਬਿਆਨ ਦੇ ਕੇ ਲੋਕਾਂ ਨੂੰ ਭੜਕਾਇਆ ਹੈ।
ਇਸ ਦੇ ਨਾਲ ਹੀ ਤੁਸੀਂ ਇਕ ਨਾਬਾਲਗ ਬੱਚੇ ਨੂੰ 100 ਫੁੱਟ ਉੱਚੀ ਟੈਂਕੀ ‘ਤੇ ਚੜ੍ਹ ਕੇ ਉਸ ਬੱਚੇ ਨੂੰ ਸੋਸਲ ਮੀਡੀਆ ‘ਤੇ ਲਾਈਵ ਕਰ ਦਿੱਤਾ ਅਤੇ ਲੋਕਾਂ ਨੂੰ ਸਰਕਾਰ ਖਿਲਾਫ ਪ੍ਰਦਰਸਨ ‘ਚ ਸਾਮਲ ਹੋਣ ਲਈ ਉਕਸਾਇਆ। ਜੋ ਕਿ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਜਿਸ ਕਾਰਨ ਸਿੱਖਿਆ ਵਿਭਾਗ ਦਾ ਅਕਸ ਖਰਾਬ ਹੋਇਆ ਹੈ। ਤੁਹਾਨੂੰ ਨੋਟਿਸ ਮਿਲਣ ਦੀ ਮਿਤੀ ਤੋਂ 5 ਦਿਨਾਂ ਦੇ ਅੰਦਰ ਕਾਰਨ ਦਿਖਾਉਣਾ ਹੋਵੇਗਾ ਕਿ ਤੁਹਾਡੀਆਂ ਸੇਵਾਵਾਂ ਨੂੰ ਕਿਉਂ ਬੰਦ ਨਹੀਂ ਕੀਤਾ ਜਾਣਾ ਚਾਹੀਦਾ।