ਮੁਕਾਬਲੇ ‘ਚ 2 ਅੱਤਵਾਦੀ ਗ੍ਰਿਫ਼ਤਾਰ

Terrorists

ਇੱਕ ਜਵਾਨ ਸ਼ਹੀਦ, 5 ਜ਼ਖਮੀ

ਹਨ੍ਹੇਰੇ ਦਾ ਫਾਇਦਾ ਉਠਾ ਕੇ ਭੱਜ ਨਿਕਲੇ ਅੱਤਵਾਦੀ

ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਜਾ

ਸ੍ਰੀਨਗਰ, ਏਜੰਸੀ

ਜੰਮੂ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ‘ਚ ਐਤਵਾਰ ਸਵੇਰੇ ਫੌਜ ਤੇ ਅੱਤਵਾਦੀਆਂ ਦੇ ਮੁਕਾਬਲੇ ‘ਚ ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐੱਸਓਜੀ) ਦਾ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਇੱਕ ਨਾਗਰਿਕ ਸਮੇਤ ਸੁਰੱਖਿਆ ਬਲ ਦੇ ਚਾਰ ਜਵਾਨ ਜ਼ਖਮੀ ਹੋ ਗਏ। ਫੌਜ ਨੇ ਅੱਤਵਾਦੀ ਟਿਕਾਣੇ ਨਸ਼ਟ ਕਰਕੇ ਅੱਤਵਾਦੀਆਂ ਦੇ ਦੋ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਡੀਜੀਪੀ ਐੱਸ. ਪੀ. ਵੇਦ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ, ਫੌਜ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਨੇ ਮਿਲ ਕੇ ਅੱਜ ਰਾਤ ਸ੍ਰੀਨਗਰ ਦੇ ਬਟਮਾਲੂ ‘ਚ ਸੰਯੁਕਤ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਇੱਕ ਘਰ ਦੀ ਘੇਰਾਬੰਦੀ ਸ਼ੁਰੂ ਕੀਤੀ ਤਾਂ ਉੱਥੇ ਲੁੱਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।

ਇਸ ਗੋਲੀਬਾਰੀ ‘ਚ ਪੁਲਿਸ ਦੇ ਐੱਸਓਜੀ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਇੱਕ ਪੁਲਿਸ ਕਰਮੀ ਤੇ ਸੀਆਰਪੀਐੱਫ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਸ਼ਹੀਦ ਜਵਾਨ ਦੀ ਪਛਾਣ ਸਲੈਕਸ਼ਨ ਗ੍ਰੇਡ ਕਾਂਸਟੇਬਲ ਪਰਵੇਜ਼ ਅਹਿਮਦ ਦੇ ਰੂਪ ‘ਚ ਹੋਈ ਹੈ ਜਦੋਂਕਿ ਜ਼ਖਮੀ ਨਾਗਰਿਕ ਦੀ ਪਛਾਣ ਨਿਆਜ਼ ਅਹਿਮਦ ਵਜੋਂ ਹੋਈ ਹੈ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਲਿਜਾਇਆ ਗਿਆ। ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉੱਠਾ ਕੇ ਉੱਥੋਂ ਭੱਜ ਨਿਕਲੇ ਖੇਤਰ ‘ਚ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਨੂੰ ਲਈ ਤਲਾਸ਼ੀ ਅਭਿਆਨ ਜਾਰੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।