(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ’ਚ ਅੱਤਵਾਦੀ ਹਮਲੇ ਦੀ ਫਿਰਾਕ ’ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਕੇ ਉਨਾਂ ਦੀ ਹਮਲੇ ਦੀ ਕੋਸ਼ਿਸ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਸਰਹੱਦੀ ਸੂਬੇ ’ਚ ਸੰਭਾਵੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। (Terrorists)
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, 3 ਸੂਬਿਆਂ ਦੇ 229 ਉਮੀਦਵਾਰ ਐਲਾਨੇ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇਨਾਂ ਅੱਤਵਾਦੀਆਂ ਨੂੰ ਫੜਨ ਲਈ ਜਾਲ ਵਿਛਾਇਆ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਦੋ ਹੈਂਡ ਗਰਨੇਡ, ਦੋ ਮੈਗਜ਼ੀਨਾਂ ਸਮੇਤ ਇੱਕ .30 ਬੋਰ ਦਾ ਪਿਸਤੌਲ ਅਤੇ 24 ਕਾਰਤੂਸ, ਅੱਠ ਡੈਟੋਨੇਟਰ, ਇੱਕ ਟਾਈਮਰ ਸਵਿੱਚ ਅਤੇ ਚਾਰ ਬੈਟਰੀਆਂ ਵੀ ਬਰਾਮਦ ਕੀਤੀਆਂ ਹਨ।