ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home ਇੱਕ ਨਜ਼ਰ ਕਸ਼ਮੀਰ ‘...

    ਕਸ਼ਮੀਰ ‘ਚ ਦੋ ਅੱਤਵਾਦੀ ਕੀਤੇ ਢੇਰ

    Terrorist attack, Five Terrorists killed

    ਕਸ਼ਮੀਰ ‘ਚ ਦੋ ਅੱਤਵਾਦੀ ਕੀਤੇ ਢੇਰ

    ਸ੍ਰੀਨਗਰ। ਜੰਮੂ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਪੁਲਿਸ ਦੇ ਇੱਕ ਬੁਲਾਰੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

    terrorist

    ਉਨ੍ਹਾਂ ਦੱਸਿਆ ਕਿ ਮੰਗਲਵਾਰ ਰਾਤ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੂਫੀਆ ਸੂਚਨਾ ਮਿਲਣ ਤੋਂ ਬਾਅਦ ਕੌਮੀ ਰਾਈਫਲਸ, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੇ ਬੜਗਾਮ ਦੇ ਮੌਚਵਾ ‘ਚ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਤੇ ਫਿਰ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅੰਤਿਮ ਰਿਪੁਰਟ ਮਿਲਣ ਤੱਕ ਸੁਰੱਖਿਆ ਬਲਾਂ ਦਾ ਅਭਿਆਨ ਜਾਰੀ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.