ਸ਼ੋਪੀਆਂ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

Two, Terrorists, Stack, One Youth, Martyr, Anantnag, Encounter

ਸ਼ੋਪੀਆਂ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਐਤਵਾਰ ਨੂੰ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਉਹਨਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੀਤਾਪੋਰ ਸ਼ੋਪੀਆਂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਨੇ ਇੱਕ ਸਾਂਝੇ ਅਭਿਆਨ ਚਲਾਇਆ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਖੇਤਰ ਤੋਂ ਬਾਹਰ ਨਿੱਕਲਣ ਦੇ ਸਾਰੇ ਮਾਰਗ ਬੰਦ ਕਰ ਦਿੱਤੇ ਅਤੇ ਉਸ ਸਥਾਨ ਵੱਲ ਵਧਣ ਲੱਗੇ ਜਿੱਥੇ ਅੱਤਵਾਦੀ ਲੁਕੇ ਹੋਏ ਸਨ। ਸੁਰੱਖਿਆ ਬਲਾਂ ਦੇ ਉੱਥੇ ਪਹੁੰਚਦੇ ਹੀ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਭਿਆਨਕ ਮੁਕਾਬਲਾ ਸ਼ੁਰੂ ਹੋ ਗਿਆ ਜਿਸ ‘ਚ ਦੋ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਦੱਸਿਆ ਕਿ ਕਿਸੀ ਕਿਸਮ ਦੀ ਅਫਵਾਹ ਫੈਲਣ ਤੋਂ ਰੋਕਣ ਲਈ ਸ਼ੋਪੀਆਂ ‘ਚ ਅਹਿਤੀਆਤਨ ਮੋਬਾਇਲ ਇੰਟਰਨੈਟ ਸੇਵਾ ਮੁਲਤਵੀ ਕਰ ਦਿੱਤੀ ਗਈ ਹੈ। ਮੁਕਾਬਲੇ ਤੋਂ ਬਾਅਦ ਵਿਰੋਧ ਪ੍ਰਦਰਸ਼ਨਾ ਨੂੰ ਰੋਕਣ ਲਈ ਸ਼ੋਪੀਆਂ ‘ਚ ਵੱਖ-ਵੱਖ ਸਥਾਨਾਂ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਆਖਰੀ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।