Crime News: ਨਸ਼ਾ ਤਸਕਰੀ ’ਚ ਲਿਪਤ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮ ਮੁਅੱਤਲ

Sach Kahoon Punjabi Desk Picture
Published On

ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ | Crime News

  •  ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ’ਤੇ ਬਖਸ਼ਿਆ ਨਹੀਂ ਜਾਵੇਗਾ

Crime News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ ਵਿੱਚ ਇਕ ਇੰਸਪੈਕਟਰ ਅਤੇ ਇੱਕ ਕੰਡਕਟਰ ਲਿਪਤ ਪਾਏ ਗਏ ਹਨ। ਇਨ੍ਹਾਂ ਦੋਨਾਂ ਨੂੰ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਉਨ੍ਹਾਂ ਵਿਰੁੱਧ ਸਪੈਸ਼ਲ ਸੈੱਲ, ਕਮਿਸ਼ਨਰੇਟ, ਜਲੰਧਰ ਵੱਲੋਂ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab: ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ ਤੈਅ : ਮੁੱਖ ਮੰਤਰੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪੰਜਾਬ ਰੋਡਵੇਜ਼ ਜਲੰਧਰ-2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਦੋਨਾਂ ਮੁਲਾਜ਼ਮਾਂ ਦੇ ਮੁਅੱਤਲੀ ਸਬੰਧੀ ਵਿਭਾਗ ਵੱਲੋਂ ਦਫ਼ਤਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹਨਾਂ ਦੋਵੇਂ ਮੁਲਾਜ਼ਮਾਂ ਨਾਲ ਤੀਜਾ ਵਿਅਕਤੀ ਅਜੀਤ ਸਿੰਘ ਰਾਜੂ, ਜੋ ਨਸ਼ਾ ਤਸਕਰੀ ਵਿੱਚ ਫੜਿਆ ਗਿਆ ਹੈ, ਉਸ ਦਾ ਟਰਾਸਪੋਰਟ ਵਿਭਾਗ ਨਾਲ ਕੋਈ ਸਬੰਧ ਨਹੀ ਹੈ। Crime News

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਇਸ ਵਚਨਬੱਧਤਾ ਤਹਿਤ ਜੇਕਰ ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖਤ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

About The Author

Related Posts