ਸਾਡੇ ਨਾਲ ਸ਼ਾਮਲ

Follow us

15.8 C
Chandigarh
Tuesday, February 17, 2026
More
    Home Breaking News ਡੀਸੀ ਦਫ਼ਤਰ &#8...

    ਡੀਸੀ ਦਫ਼ਤਰ ‘ਤੇ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਨੌਜਵਾਨ ਦਿੱਲੀ ‘ਚ ਗ੍ਰਿਫ਼ਤਾਰ

    ਡੀਸੀ ਦਫ਼ਤਰ ‘ਤੇ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਨੌਜਵਾਨ ਦਿੱਲੀ ‘ਚ ਗ੍ਰਿਫ਼ਤਾਰ

    ਮੋਗਾ (ਸੱਚ ਕਹੂੰ ਨਿਊਜ਼)। ਆਜ਼ਾਦੀ ਦਿਹਾੜੀ ਤੋਂ ਇਕ ਦਿਨ ਪਹਿਲਾਂ 14 ਅਗਸਤ ਨੂੰ ਮੋਗਾ ਦੇ ਡੀ. ਸੀ. ਦਫਤਰ ਦੀ ਛੱਤ ‘ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਵਿਅਕਤੀਆਂ ਨੂੰ ਦਿੱਲੀ ਦੀ ਸਪੈਸ਼ਲ ਸੈੱਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਦੇ ਤੌਰ ‘ਤੇ ਹੋਈ ਹੈ। ਇਸ ਤੋਂ ਪਹਿਲਾਂ ਮੋਗਾ ਪੁਲਿਸ ਨੇ ਇਸ ਘਟਨਾ ਦੀ ਵੀਡੀਓ ਬਣਾਉਣ ਵਾਲੇ ਨੌਜਵਾਨ ਅਕਸ਼ਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਦੱਸ ਦੇਈਏ ਕਿ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡੀ. ਸੀ. ਦਫਤਰ ਅਤੇ ਉਸ ਤੋਂ ਬਾਅਦ ਕੋਟਕਪੂਰਾ ਬਾਈਪਾਸ ਦੇ ਫਲਾਈਓਵਰ ‘ਤੇ ਵੀ ਖ਼ਾਲਿਸਤਾਨੀ ਝੰਡਾ ਲਹਿਰਾਇਆ ਗਿਆ ਸੀ ਜਿਸ ਤੋਂ ਬਾਅਦ ਮੋਗਾ ਚਰਚਾ ਵਿਚ ਬਣਿਆ ਹੋਇਆ ਸੀ।

    Police arrested

    ਜ਼ਿਲ੍ਹਾ ਪੁਲਿਸ ਖਾਲਿਸਤਾਨੀ ਝੰਡਾ ਲਹਿਰਾਉਣ ਵਾਲਿਆਂ ਦੀ ਭਾਲ ਵਿਚ ਸੀ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੂੰ ਇਹ ਸਫ਼ਲਤਾ ਮਿਲੀ ਹੈ। ਮੋਗਾ ਪੁਲਿਸ ਵੀ ਦੋਵਾਂ ਨੌਜਵਾਨਾਂ ਦੀ ਤਲਾਸ਼ ਵਿਚ ਸੀ ਜਿਸ ਨੂੰ ਲੈ ਕੇ ਮੋਗਾ ਵਿਚ ਕਾਫੀ ਸਖ਼ਤੀ ਕੀਤੀ ਹੋਈ ਸੀ। ਹੁਣ ਜਦੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਦੋਵਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.