ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਸੰਗਰੂਰ ਤੇ ਸੁਨਾਮ ਦੇ ਦੋ ਨੌਜਵਾਨਾਂ ਦੀ ਹੋਈ ਮੌਤ

Sangrur News

ਸੰਗਰੂਰ (ਗੁਰਪ੍ਰੀਤ ਸਿੰਘ)। ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਵਿਚ ਜ਼ਿਲ੍ਹਾ ਸੰਗਰੂਰ (Sangrur News) ਦੇ ਦੋ ਨੌਜਵਾਨਾਂ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ। ਜਾਣਕਾਰੀ ਮੁਤਾਬਿਕ ਸੰਗਰੂਰ ਦਾ 22 ਸਾਲਾ ਨੌਜਵਾਨ ਸਚਿਨ ਜੋ ਤਕਰੀਬਨ ਡੇਢ ਸਾਲ ਪਹਿਲਾਂ ਆਪਣੇ ਮਾਂ-ਪਿਓ, ਭੈਣ-ਭਰਾ ਨੂੰ ਛੱਡ ਕੇ ਕੈਨੇਡਾ ਗਿਆ ਸੀ। ਉਸ ਦੀ ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਹੈ।

ਇਹ ਵੀ ਪੜ੍ਹੋ : ਸਕਿਊਰਟੀ ਗਾਰਡ ਨੂੰ ਇੱਕ ਕਿੱਲੋ ਅਫ਼ੀਮ ਸਮੇਤ ਕੀਤਾ ਕਾਬੂ

ਗੱਲ ਕਰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਨੂੰ ਸਵੇਰੇ ਸਾਢੇ ਚਾਰ ਵਜੇ ਫੋਨ ਆਇਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ। ਜਿਸ ਵਿਚ ਇਕ ਨੌਜਵਾਨ ਸੰਗਰੂਰ ਅਤੇ ਦੂਸਰਾ ਨੌਜਵਾਨ ਗੋਲਡੀ ਹਲਕਾ ਸੁਨਾਮ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਹੈ। ਉਸ ਦੀ ਵੀ ਮੌਤ ਹੋ ਗਈ ਹੈ। ਦੂਜਾ ਨੌਜਵਾਨ ਆਪਣੀ ਮਾਂ ਦਾ ਇਕਲੋਤਾ ਪੁਤ ਸੀ, ਇਸ ਦੇ ਪਿਓ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ। ਹੁਣ ਘਰ ਵਿਚ ਇਕੱਲੀ ਮਾਂ ਹੀ ਰਹਿ ਗਈ ਹੈ।

LEAVE A REPLY

Please enter your comment!
Please enter your name here